ਪੰਜਾਬ ਵਿੱਚ ਹੁਣ ਇਕ ਜਨਵਰੀ ਤੋ ਸਕੂਲ ਸਵੇਰੇ 10 ਵਜੇ ਖੁਲਣਗੇ-ਹਰਜੋਤ ਸਿੰਘ ਬੈਂਸ

4674120
Total views : 5505088

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 
 ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।
 ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ   1 ਜਨਵਰੀ 2024 ਨੂੰ  ਸਕੂਲ ਸਵੇਰੇ 10 ਵਜੇ  ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ।ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।
Share this News