Total views : 5506369
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ ਜਸਬੀਰ ਸਿੰਘ ਲੱਡੂ. ਲਾਲੀ ਕੈਰੋ
ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ ਅਤੇ ਝਬਾਲ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਅਤੇ ਨਾਇਬ ਤਹਿਸੀਲਦਾਰ ਸ੍ਰੀ ਰਣਜੀਤ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪੈਡਿੰਗ ਪਏ ਇੰਤਕਾਲਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ ਲੰਮੇ ਸਮੇਂ ਤੋਂ ਲੰਬਿਤ ਪਈਆ ਜਮਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ।
ਡਿਪਟੀ ਕਮਿਸ਼ਨਰ ਤਰਨਤਾਰਨ ਨੇ ਸਮੂਹ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਸਾਵੀਆ ਦੇ ਡਿਜ਼ੀਟਲ ਕਰਨ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰੈਵੀਨਿਊ ਰਿਕਾਰਡ ਵਿੱਚੋਂ ਟੈਕਸ ਐਂਟਰੀ ਨੂੰ ਖਤਮ ਕੀਤਾ ਜਾਵੇ ਤਾਂ ਜੋ ਪਬਲਿਕ ਨੂੰ ਵਧੀਆ ਸੇਵਾਵਾਂ ਦਿੱਤੀਆ ਜਾ ਸਕਣ ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰਾ ਨਾਮ” ਸਕੀਮ ਅਧੀਨ ਗਰਾਊਂਡ ਟਰੁਥਿੰਗ ਸਰਵੈ ਦੀ ਪ੍ਰਗਤੀ ਨੂੰ ਵਾਚਿਆ ਗਿਆ ਅਤੇ ਮੈਪ-1 ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਮੇਰਾ ਘਰ, ਮੇਰੇ ਨਾਮ” ਯੋਜਨਾ ਦਾ ਲਾਭ ਦੇਣ ਲਈ ਜ਼ਿਲ੍ਹਾ ਤਰਨ ਤਾਰਨ ਦੇ ਲਾਲ ਲਕੀਰ ਤਹਿਤ ਆਉਂਦੇ 460 ਪਿੰਡਾਂ ਨੂੰ ਅਧਿਸੂਚਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪਿੰਡ ਦਾ ਡਰੋਨ ਸਰਵੇਖਣ ਸਰਵੇ ਆਫ਼ ਇੰਡੀਆ, ਭਾਰਤ ਸਰਕਾਰ ਨੂੰ ਭੇਜਿਆ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 128 ਪਿੰਡਾਂ ਦਾ ਡਰੋਨ ਸਰਵੇਖਣ ਕੀਤਾ ਜਾ ਚੁੱਕਾ ਹੈ, ਜਿਸ ਦੀ ਗਰਾਊਂਡ ਟਰੁਥਿੰਗ ਤੋਂ ਬਾਅਦ ਇਤਰਾਜ਼ ਮੰਗ ਕੇ ਅੰਤਿਮ ਰੂਪ ਦੇਣ ਲਈ ਸਰਵੇ ਆਫ਼ ਇੰਡੀਆ ਨੂੰ ਭੇਜਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਯੋਜਨਾ ਅਧੀਨ 127 ਪਿੰਡਾਂ ਦੇ ਨਕਸ਼ੇ ਪ੍ਰਾਪਤ ਹੋਏ ਸਨ, ਜਿੰਨ੍ਹਾਂ ਵਿੱਚੋਂ 15 ਪਿੰਡਾਂ ਦੀ ਗਰਾਊਂਡ ਟਰੁਥਿੰਗ ਮੁਕੰਮਲ ਹੋ ਚੁੱਕੀ ਹੈ।