ਡਾ. ਕਮਲਪਾਲ ਨੇ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਕਾਰਜਭਾਰ

4675610
Total views : 5507396

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ, ਲਾਲੀ ਕੈਰੋ
ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਅੱਜ ਡਾ. ਕਮਲਪਾਲ ਨੇ ਬਤੌਰ ਸਿਵਲ ਸਰਜਨ ਤਰਨਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਤੇ ਪਹਿਲੇ ਸਿਵਲ ਸਰਜਨ ਡਾ. ਦਲਜੀਤ ਸਿੰਘ ਦੇ ਨਾਲ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਉਪੰਰਤ ਉਹਨਾਂ ਨੇ ਸਮੂਹ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੰਚਾਉਣਾਂ ਉਹਨਾਂ ਦਾ ਮੁੱਖ ਮੰਤਵ ਹੋਵੇਗਾ। ਇਸ ਮੌਕੇ ਤੇ ਜਿਲਾ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਦੇਵੀਬਾਲਾ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ ਗੁਪਤਾ, ਜਿਲਾ੍ਹ ਸਿਹਤ ਅਫਸਰ ਡਾ ਸੁਖਬੀਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸੰਦੀਪ ਸਿੰਘ ਕਾਲੜਾ, ਸੀਨੀਅਰ ਮੈਡੀਕਲ ਅਫਸਰ ਡਾ ਕੰਵਲਜੀਤ ਸਿੰਘ, ਡੀ.ਡੀ.ਐਚ.ਓ. ਡਾ ਬਮਰਾ, ਜਿਲਾ੍ਹ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ,  ਡਾ ਸੁਖਜਿੰਦਰ ਸਿੰਘ, ਡਾ ਅਮਨਦੀਪ ਸਿੰਘ, ਡਾ. ਰਨਦੀਪ ਸਿੰਘ, ਜਿਲਾ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਐਸ. ਆਈ. ਗਰੁਦੇਵ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।
Share this News