ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

4675719
Total views : 5507564

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ,ਲਾਲੀ ਕੈਰੋ

ਨਵੇਂ ਸਾਲ-2024 ਦੇ ਆਗਮਨ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਰਨ ਤਾਰਨ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਹੈ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਪ੍ਰਿਆ ਸੂਦ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ, ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀ ਬਗੀਚਾ ਸਿੰਘ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀਮਤੀ ਸ਼ਿਪਲਾ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀ ਨਵੇਂ ਸਾਲ ਦੀ ਮੁਬਾਰਕਬਾਦ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਹਾਜ਼ਰੀਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਲ 2024 ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ ਤੇ ਪ੍ਰਮਾਤਮਾ ਸਭ ਨੂੰ ਤਰੱਕੀਆਂ ਬਖਸ਼ੇ। ਇਸ ਦੇ ਨਾਲ-ਨਾਲ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਿਛਲੇ ਸਾਲ ਦੀ ਤਰ੍ਹਾਂ ਨਵੇਂ ਸਾਲ ਵਿੱਚ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਹੋਰ ਜ਼ਿੰਮੇਵਾਰੀ ਨਾਲ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਦਫਤਰੀ ਸਟਾਫ ਵੱਲੋਂ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਹੀਲੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਬਣਦਾ ਲਾਹਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਦਫਤਰਾਂ ਵਿਖੇ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦਫਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆਂ ਜਾਵੇ ਤਾਂ ਜੋ ਲੋਕ ਖੁਸ਼ੀ-ਖੁਸ਼ੀ ਆਪਣਾ ਦਫਤਰੀ ਕੰਮ ਕਰਵਾ ਕੇ ਘਰਾਂ ਨੂੰ ਪਰਤਣ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

Share this News