ਪੁਲਿਸ ਨੇ 24 ਘੰਟਿਆ ਦੇ ਅੰਦਰ ਅੰਦਰ ਸੁਲਝਾਈ ਅੰਨੇ ਕਤਲ ਦੀ ਗੁੱਥੀ!ਚੰਦਰੇ ਇਸ਼ਕ ਦੀ ਅੱਗ ਕਾਰਨ ਕਾਤਲ ਬਣਿਆ ਪ੍ਰੇਮੀ ਜੋੜਾ ਪੁਲਿਸ ਵੱਲੋਂ ਗ੍ਰਿਫਤਾਰ

4676148
Total views : 5508268

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸ੍ਰੀ ਮੁਕਤਸਰ/ਬੀ.ਐਨ.ਈ ਬਿਊਰੋ

ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ  ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ  ਮੁਕਤਸਰ ਪੁਲਿਸ ਨੇ  24 ਘੰਟਿਆਂ ਵਿੱਚ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਇੱਕ ਪ੍ਰੇਮੀ ਜੋੜੇ ਨੂੰ ਗ੍ਰਿਫਤਾਰ ਕੀਤਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸਐਸਪੀ ਮੁਕਤਸਰ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਅਤੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਮੁੱਖਥਾਣਾ ਅਫਸਰ  ਐਸ.ਆਈ ਵਰੂਨ ਨੇ ਇਹ ਸਫਲਤਾ ਹਾਸਿਲ ਕੀਤੀ ਹੈ।

 ਮਿਤੀ 8 ਜਨਵਰੀ ਨੂੰ ਜਲਾਲਾਬਾਦ ਰੋਡ ਦੇ ਨਜ਼ਦੀਕ ਲਿੰਕ ਰੋਡ ਤੇ ਖੇਤਾਂ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲੀ ਜਿਸ ਤੇ ਤੇਜ ਹਥਿਆਰਾਂ ਦੀਆਂ ਸੱਟਾ ਦੇ ਨਿਸ਼ਾਨ ਸਨ। ਮ੍ਰਿਤਕ ਦੀ ਪਛਾਣ ਸੋਹਣ ਸਿੰਘ ਪੁੱਤਰ ਕਿੱਕਰ ਸਿੰਘ ਵਾਸੀ ਲੱਧੂਆਣਾ ਜਿਲ੍ਹਾ ਫਾਜਿਲਕਾ ਵਜ਼ੋ ਹੋਈ ਸੀ।  ਮ੍ਰਿਤਕ ਦੀ ਪਤਨੀ ਦੇ ਬਿਆਨਾਂ ਤੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਪੁਲਿਸ ਵੱਲੋਂ ਤਫਤੀਸ਼ ਸ਼ੁਰੂ ਕਰ ਦਿੱਤੀ ਗਈ। ਮਾਮਲੇ ਦੀ ਪੜਤਾਲ ਦੌਰਾਨ ਬੇਅੰਤ ਸਿੰਘ ਪੁੱਤਰ ਧਰਮ ਸਿੰਘ ਵਾਸੀ ਸੋਹਣੇ ਵਾਲਾ ਅਤੇ ਸੁਖਵਿੰਦਰ ਕੌਰ ਪਤਨੀ ਬਲਬੀਰ ਸਿੰਘ ਵਾਸੀ ਬਸਤੀ ਬੋਰੀਆਵਾਲੀ ਸ੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜਮਾਂ ਨੇ  ਦੱਸਿਆ ਕਿ ਮ੍ਰਿਤਕ ਸੋਹਣ ਸਿੰਘ ਦੀ ਸੁਖਵਿੰਦਰ ਕੌਰ ਨਾਲ ਰਿਸ਼ਤੇਦਾਰੀ ਸੀ।  ਸੋਹਣ ਸਿੰਘ ਸੁਖਵਿੰਦਰ ਕੌਰ ਨੂੰ ਉਸਦੇ ਪ੍ਰੇਮੀ ਬੇਅੰਤ ਸਿੰਘ ਨੂੰ ਮਿਲਣ ਤੋਂ ਰੋਕਦਾ ਸੀ। ਇਸੇ ਰੰਜਿਸ਼ ’ਚ  ਬੇਅੰਤ ਸਿੰਘ ਅਤੇ ਸੁਖਵਿੰਦਰ ਕੌਰ ਨੇ ਆਪਣੇ ਰਾਹ ਦਾ ਰੋੜਾ ਸਮਝਦਿਆਂ ਸੋਹਣ ਸਿੰਘ ਨੂੰ ਕਤਲ ਕਰ ਦਿੱਤਾ। ਪੁਲਿਸ ਵੱਲੋਂ ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।  

Share this News