ਤੇਲ ਟੈਂਕਰ ਡਰਾਈਵਰਾਂ ਦੇ ਹੜਤਾਲ ‘ਤੇ ਜਾਣ ਨਾਲ ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਹੋ ਸਕਦੀ ਹੈ ਪ੍ਰਭਾਵਿਤ

4676239
Total views : 5508479

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਚੰਡੀਗੜ੍ਹ ਵਿਖੇ ਟਰੱਕ ਯੂਨੀਅਨ ਤੇ ਪੰਜਾਬ ਸਰਕਾਰ ਦਰਮਿਆਨ ਹੋਈ ਮੀਟਿੰਗ ਬੇਸਿੱਟਾ ਰਹੀ। ਇਹ ਮੀਟਿੰਗ ਕੈਬਨਿਟ ਦੀ ਸਬ-ਕਮੇਟੀ ਦਰਮਿਆਨ ਹੋਈ, ਜਿਸ ‘ਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਸ਼ਾਮਿਲ ਸਨ। ਦੂਜੇ ਪਾਸੇ ਨੌ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇਸ ਮੀਟਿੰਗ ‘ਚ ਹਿੱਸਾ ਲਿਆ।

‘ਹਿੱਟ ਐਂਡ ਰਨ’ ਕਾਨੂੰਨ ’ਚ ਸੋਧ ਖ਼ਿਲਾਫ਼ ਹੜਤਾਲ ਸ਼ੁਰੂ

ਮੀਟਿੰਗ ਉਪਰੰਤ ਅਜੇ ਸਿੰਗਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਮੀਟਿੰਗ ਸਰਕਾਰ ਨਾਲ ਕਿਸੇ ਨਤੀਜੇ ਤੇ ਨਹੀਂ ਪਹੁੰਚ ਸਕੀ, ਜਿਸ ਕਰਕੇ ਟਰੱਕ ਯੂਨੀਅਨ ਦਾ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।   ਵਾਲੇ ਵੀ ਹੜਤਾਲ ’ਚ ਸ਼ਾਮਲ ਹੋ ਗਏ ਹਨ। ਇਸ ਕਾਰਨ ਆਉਣ ਵਾਲੇ ਦਿਨਾਂ ’ਚ ਪੈਟਰੋਲ ਪੰਪਾਂ ’ਤੇ ਪੈਟਰੋਲ/ ਡੀਜ਼ਲ ਮਿਲਣਾ ਮੁਸ਼ਕਿਲ ਹੋ ਸਕਦਾ ਹੈ। ਹਾਲਾਂਕਿ ਪੈਟਰੋਲ ਪੰਪ ਐਸੋਸੀਏਸ਼ਨ ਦਾ ਦਾਅਵਾ ਹੈ ਕਿ ਫ਼ਿਲਹਾਲ ਪੰਪਾਂ ’ਤੇ ਪੈਟਰੋਲ ਅਤੇ ਡੀਜ਼ਲ ਦੀ ਇਕ ਦਿਨ ਦੀ ਸਪਲਾਈ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ ਕੱਲ੍ਹ ਰਾਤੀ ਸੰਘਰਸ਼ ਕਰ ਰਹੇ ਡਰਾਈਵਰਾਂ ਤੇ ਪੁਲਿਸ ਵਲੋਂ ਠੀਕ ਵਰਤਾਓ ਨਹੀਂ ਕੀਤਾ ਗਿਆ, ਜਿਸ ਕਰਕੇ ਡਰਾਈਵਰਾਂ ‘ਚ ਗੁੱਸਾ ਹੋਰ ਵੀ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਤੇਲ ਡੀਪੂ ਤੋਂ ਹੁਣ ਕੋਈ ਵੀ ਟੈਂਕਰ ਨਹੀਂ ਚੱਲੇਗਾ। ਪ੍ਰਧਾਨ ਅਜੇ ਸਿੰਗਲਾ ਨੇ ਕਿਹਾ ਕਿ ਉਹ ਆਪਣੇ ਬਾਕੀ ਸਾਥੀਆਂ ਨਾਲ ਮੀਟਿੰਗ ਕਰਕੇ ਅਗਲਾ ਪ੍ਰੋਗਰਾਮ ਉਲੀਕਣਗੇ ਤੇ ਉਨ੍ਹਾਂ ਇਹ ਵੀ ਸਪੱਸ਼ਟ ਕਿਹਾ ਕਿ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੇ ਮੁਖੀ ਵਿਨੋਦ ਬਾਂਸਲ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਪੰਪਾਂ ’ਤੇ ਪੁੱਜ ਗਿਆ ਹੈ, ਜੋ ਵੱਧ ਤੋਂ ਵੱਧ ਇਕ ਦਿਨ ਤਕ ਚੱਲ ਸਕਦਾ ਹੈ। ਜੇਕਰ ਹੜਤਾਲ ਇਸੇ ਤਰ੍ਹਾਂ ਜਾਰੀ ਰਹੀ ਤਾਂ ਅਗਲੇ 24 ਘੰਟਿਆਂ ’ਚ ਪੈਟਰੋਲ-ਡੀਜ਼ਲ ਮਿਲਣਾ ਮੁਸ਼ਕਿਲ ਹੋ ਜਾਵੇਗਾ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਨੂੰ ਦਖਲ ਦੇ ਕੇ ਹੱਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

Share this News