





Total views : 5618871








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਮਾਨਸਾ/ਬੀ.ਐਨ.ਈ ਬਿਊਰੋ
ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਦੇ ਪਿੰਡ ਅਹਿਮਦਪੁਰ ‘ਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਘਰ ‘ਚ ਦਾਖਲ ਹੋ ਕੇ ਦਿਓਬ ਅਤੇ ਭਾਬੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਦਾ ਪਤਾ ਲੱਗਦੇ ਹੀ ਬੁਢਲਾਡਾ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
ਦਰਅਸਲ, ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਦੇ ਪਿੰਡ ਅਹਿਮਦਪੁਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਵੇਰੇ ਪਿੰਡ ਦੇ ਇੱਕ ਘਰ ਵਿੱਚ 62 ਸਾਲਾ ਜਹਾਂਗੀਰ ਸਿੰਘ ਅਤੇ 60 ਸਾਲਾ ਰਣਜੀਤ ਕੌਰ ਦਾ ਅਣਪਛਾਤੇ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਵਾਰਦਾਤਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਇਸ ਕਤਲ ਦੀ ਵਾਰਦਾਤ ਦਾ ਪਤਾ ਲੱਗਦਿਆਂ ਹੀ ਬੁਢਲਾਡਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕੀਤੀ ਤਾਂ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਸੁੱਤੇ ਪਏ ਸਨ ਤੇ ਉਨ੍ਹਾਂ ਨੇ ਸਵੇਰੇ ਉੱਠ ਕੇ ਦੇਖਿਆ ਕਿ ਦੋਵਾਂ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ। ਪਰਿਵਾਰ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ।
ਇਸ ਬਾਬਤ ਜਦੋਂ ਪੁਲਿਸ ਅਧਿਕਾਰੀਆਂ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਗਹਿਰਾਈ ਨਾਲ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।