Total views : 5505102
Total views : 5505102
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਪੰਜਾਬ ਤੇ ਹਰਿਆਣਾ ਵਿੱਚ ਧੁੰਦ ਤੇ ਠੰਢ ਦਾ ਕਹਿਰ ਜਾਰੀ ਹੈ। ਦੋਵਾਂ ਸੂਬਿਆਂ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਨਾਲ ਦਿਨ ਦੀ ਸ਼ੁਰੂਆਤ ਹੋਈ। ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਵਿਚਕਾਰ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਹਾਲਾਤ 15 ਜਨਵਰੀ ਤੱਕ ਰਹਿਣਗੇ।
ਪੰਜਾਬ ਦੇ ਸ਼ਹਿਰਾਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਤੋਂ ਸੰਘਣੀ ਧੁੰਦ ਪੈਣ ਦੀ ਰਿਪੋਰਟ ਮਿਲੀ ਹੈ।
ਅੱਜ ਸਵੇਰੇ 5.30 ਵਜੇ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਮਹਿਜ਼ 25 ਮੀਟਰ ਸੀ।ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੰਡੀਗੜ੍ਹ ‘ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਸਵੇਰੇ ਚੰਡੀਗੜ੍ਹ ‘ਚ ਵਿਜ਼ੀਬਿਲਟੀ 50 ਮੀਟਰ ਸੀ। ਅੱਜ ਦਿਨ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਸ਼ਾਮ ਨੂੰ ਹਲਕੀ ਧੁੰਦ ਛਾਈ ਰਹੇਗੀ। ਠੰਢੀਆਂ ਹਵਾਵਾਂ ਕਾਰਨ ਤਾਪਮਾਨ ‘ਤੇ ਜ਼ਿਆਦਾ ਅਸਰ ਨਹੀਂ ਪਵੇਗਾ।