Total views : 5504873
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਮੋਗਾ/ਬੀ.ਐਨ.ਈ ਬਿਊਰੋ
ਪੰਜਾਬ ਦੇ ਲੋਕਪਾਲ ਜਸਟਿਸ ਵਿਨੋਦ ਕੁਮਾਰ ਸ਼ਰਮਾ ਦੀ ਅਦਾਲਤ ਵੱਲੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਤੇ ਹੋਰਨਾਂ ਨੂੰ ਸੰਮਨ ਕਰਨ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ ਕਿਉਂਕਿ ਜਿਨ੍ਹਾਂ ਲੋਕਾਂ ਦੇ ਹਵਾਲੇ ਨਾਲ ਵਿਧਾਇਕਾ ਖ਼ਿਲਾਫ਼ਸ਼ਿਕਾਇਤ ਕੀਤੀ ਗਈ ਉਨ੍ਹਾਂ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਸ਼ਿਕਾਇਤ ਵਿਚ ਜਿਸ ਮਾਲ ਪਟਵਾਰੀ ਕੋਲੋਂ ਬਲੈਕਮੇਲ ਕਰਕੇ 25 ਲੱਖ ਵੱਢੀ ਲੈਣ ਅਤੇ ਜਿਸ ਸੁਤੰਤਰਤਾ ਸੰਗਰਾਮੀ ਭਵਨ ਵਾਲੀ ਸਰਕਾਰੀ ਜ਼ਮੀਨ ਉੱਤੇ ਕਬਜ਼ਾ ਕਰਨ ਦਾ ਜ਼ਿਕਰ ਕੀਤਾ ਗਿਆ ਸੀ ਉਨ੍ਹਾਂ ਵੱਲੋਂ ਵਿਧਾਇਕਾਂ ’ਤੇ ਲਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਲ ਪਟਵਾਰੀ ਨਵਦੀਪ ਸਿੰਘ ਨੇ ਵਿਧਾਇਕਾ ਖ਼ਿਲਾਫ਼ ਦੋਸ਼ ਨਕਾਰਦੇ ਕਿਹਾ ਕਿ ਉਸ ਨੂੰ ਤਾਂ ਵਿਧਾਇਕਾ ਨੇ ਕਦੇ ਫੋਨ ਹੀ ਨਹੀਂ ਕੀਤਾ। ਉਨ੍ਹਾਂ ਇਨ੍ਹਾਂ ਖਬਰਾਂ ਦਾ ਜ਼ੋਰਦਾਰ ਖੰਡਨ ਕੀਤਾ ਕਿ ਉਸ ਨੂੰ ਵਿਧਾਇਕਾ ਨੇ ਬਲੈਕਮੇਲ ਕਰਕੇ 25 ਲੱਖ ਵੱਢੀ ਲਈ ਹੈ। ਲੋਕਪਾਲ ਤੇ ਹੋਰਾਂ ਨੂੰ ਕੀਤੀ ਸ਼ਿਕਾਇਤ ਵਿਚ ਇਸ ਮਾਲ ਪਟਵਾਰੀ ਨੂੰ ਬਲੈਕਮੇਲ ਕਰਕੇ 25 ਲੱਖ ਵੱਢੀ ਲੈਣ ਦਾ ਜ਼ਿਕਰ ਕੀਤਾ ਗਿਆ ਹੈ।
ਦੂਜੇ ਪਾਸੇ ਫ਼ਰੀਡਮ ਫਾਈਟਰ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਅਤੇ ਸਥਾਨਕ ਸੁਤੰਤਰਤਾ ਸੰਗਰਾਮੀ ਭਵਨ ਗੁਰਚਰਨ ਸਿੰਘ ਸੰਘਾ ਨੇ ਇਸ ਸਰਕਾਰੀ ਜ਼ਮੀਨ ਉੱਤੇ ਲਗਾਏ ਕਬਜ਼ਾ ਕਰਨ ਦੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਇਸ ਜਗ੍ਹਾ ਲਈ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਹਾਲ ਹੀ ਵਿਚ 2 ਲੱਖ ਰੁਪਏ ਦੀ ਗਰਾਂਟ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਵਨ ਉੱਤੇ ਉਨ੍ਹਾਂ ਤੋਂ ਇਲਾਵਾ ਹੋਰ ਕਿਸੇ ਦਾ ਕੋਈ ਕਬਜ਼ਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਇਸ ਭਵਨ ਲਈ ਬਤੌਰ ਪ੍ਰਬੰਧਕ ਸਾਲ 2013 ਤੋਂ ਕੰਮ ਕਰ ਰਹੇ ਹਨ। ਉਨ੍ਹਾਂ 8 ਦਿਨ ਪਹਿਲਾਂ ਦੀ ਫ਼ਰਦ ਵੀ ਦਿਖਾਈ ਜੋ ਸਰਕਾਰੀ ਜ਼ਮੀਨ ਭਵਨ ਦੀ ਮਾਲਕੀ ਹੈ।
ਸਥਾਨਕ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਕੋਈ ਵੀ ਸਰਕਾਰੀ ਜ਼ਮੀਨ ਵਿਧਾਇਕਾ ਜਾਂ ਉਸਦੇ ਪਰਿਵਾਰ ਦੇ ਕਿਸੇ ਮੈਂਬਰ ਦੇ ਨਾਮ ਕਰਨ ਆਦਿ ਦੋਸ਼ਾਂ ਨੂੰ ਨਕਾਰ ਦਿੱਤਾ ਹੈ
ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨਿਰਪੱਖ ਜਾਂਚ ਲਈ ਤਿਆਰ ਹਨ ਪਰ ਝੂਠ ਦੇ ਪੈਰ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਬਹੁਤ ਵੱਡਾ ਲੈਂਡ ਮਾਫ਼ੀਆ ਗਰੋਹ ਹੈ ਅਤੇ ਉਹ ਸਿਆਸੀ ਲੋਕਾਂ ਨਾਲ ਨੇੜ।ਤਾ ਬਣਾ ਕੇ ਉਨ੍ਹਾਂ ਦੇ ਨਾਵਾਂ ਦੀ ਵਰਤੋਂ ਕਰਦਾ ਆ ਰਿਹਾ ਹੈ। ਹੁਣ ਉਨ੍ਹਾਂ ਨਾਲ ਵੀ ਅਜਿਹਾ ਹੀ ਹੋ ਰਿਹਾ ਸੀ। ਇਹ ਧੰਦਾ ਬੰਦ ਹੋਣ ’ਤੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਬਲੈਕ ਮੇਲ ਕਰਨ ਤੋਂ ਇਲਾਵਾ ਗਿਣੀ ਮਿਥੀ ਸਾਜਿਸ਼ ਤਹਿਤ ਉਨ੍ਹਾਂ ਦਾ ਸਿਆਸੀ ਭਵਿੱਖ ਖ਼ਰਾਬ ਕਰਨ ਲਈ ਕਥਿਤ ਝੂਠੀਆਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ।