ਗੁਰੂ ਅਮਰਦਾਸ ਪਬਲਿਕ ਸਕੂਲ ਬਾਸਰਕੇ ਗਿੱਲਾਂ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲੇ ਜਿੱਤੇ ਅਕਰਸ਼ਿਕ ਇਨਾਮ

4743063
Total views : 5618868

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ ਨੇਸ਼ਟਾ 

ਪਿਛਲੇ ਦਿਨ ਪਿੰਡ ਸਾਂਘਣਾ ਵਿਖੇ ਪਿੰਡ ਦੇ ਸਹਿਯੋਗ ਤੇ ਕਮੇਟੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖੀ ਸਵਾਲ ਜਵਾਬ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲੇ ਵਿਚ ਪਹਿਲਾ ਇਨਾਮ 2100 ਰੁਪਏ ਅਭੈਜੀਤ ਸਿੰਘ, ਸਹਿਜਪ੍ਰੀਤ ਕੌਰ, ਗੁਰਪਾਲ ਸਿੰਘ ,ਦੂਜਾ ਇਨਾਮ 1500 ਰੁਪਏ ਰਮਨਦੀਪ ਕੌਰ, ਹਰਪ੍ਰੀਤ ਸਿੰਘ ਤੇ ਅਰਸ਼ਦੀਪ ਸਿੰਘ,ਤੀਜਾ ਇਨਾਮ 1000 ਰੁਪਏ ਕੋਮਲਪ੍ਰੀਤ ਕੌਰ ਤੇ ਮਹਿਕਦੀਪ ਨੇ ਹਾਸਿਲ ਕੀਤਾ।

ਇਹ ਜਾਣਕਾਰੀ ਸਕੂਲ ਦੇ ਐਮ.ਡੀ  ਪ੍ਰਿੰਸੀਪਲ ਰਣਜੀਤ ਸਿੰਘ ਰਾਣਾ ਬਾਸਰਕੇ ਨੇ ਦਿੱਤੀ ਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਤੇ ਪਿੰਡ ਸਾਂਘਣਾ ਦੇ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

Share this News