ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਲੋਹੜੀ ਦਾ ਤਿਉਹਾਰ

4674385
Total views : 5505502

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫਾਰ ਵੂਮੈਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਸਰਦ ਰੁੱਤ ਦਾ ਤਿਉਹਾਰ ਲੋਹੜੀ ਬੜੇ ਉਤਸ਼ਾਹ ਨਾਲ ਮਨਾਈ ਗਈ ।
ਇਸ ਦੌਰਾਨ ਵੂਮੈਨ ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰ: ਸ: ਨਾਨਕ ਸਿੰਘ ਨੇ ਆਪਣੇ‐ਆਪਣੇ ਭਾਸ਼ਣਾਂ ਰਾਹੀਂ ਵਿਦਿਆਰਥੀਆਂ ਨੂੰ ਲੋਹੜੀ ਦੀ ਵਧਾਈ ਅਤੇ ਮਾਘੀ ਮੇਲੇ ਦੀ ਮਹੱਤਤਾ ਜੋ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ 40 ਮੁਕਤਿਆਂ ਨਾਲ ਹੈ ਜੋ ਬੇਦਾਵਾ ਦੇ ਕੇ ਗਏ ਸਨ ਕਿ ‘ਅੱਜ ਤੋਂ ਤੁੁਸੀ ਸਾਡੇ ਗੁਰੂ ਨਹੀਂ ਅਤੇ ਅਸੀ ਤੁਹਾਡੇ ਸਿੱਖ ਨਹੀਂ’ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ’ਚ ਲੋਕਾਂ ਨੇ ਤਿਉਹਾਰਾਂ ਨੂੰ ਨਵਾਂ ਰੂਪ ਦੇ ਦਿੱਤਾ ਹੈ, ਇਸ ਲਈ ਜਰੂਰਤ ਹੈ ਕਿ ਇਸ ਦੇ ਪੁਰਾਤਨ ਸਰੂਪ ਨੂੰ ਕਾਇਮ ਰੱਖਣ ਲਈ ਵਿੱਦਿਅਕ ਸੰਸਥਾਵਾਂ ’ਚ ਅਜਿਹੇ ਤਿਉਹਾਰ ਮਨਾਏ ਜਾਣ ਅਤੇ ਨਵੀਂ ਪੀੜ੍ਹੀ ਇਨ੍ਹਾਂ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣੂ ਹੋਵੇ ਅਤੇ ਇਨ੍ਹਾਂ ਨੂੰ ਧੂਮਧਾਮ ਨਾਲ ਮਨਾਏ।

ਵਿਦਿਆਰਥੀਆਂ ਨੂੰ ਮਾਘੀ ਦੀ ਮਹੱਤਤਾ ਬਾਰੇ ਦਿੱਤੀ ਗਈ  ਜਾਣਕਾਰੀ


 
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰੇਕ ਤਿਉਹਾਰ ਪਿੱਛੇ ਇੱਥੋਂ ਦੇ ਸਮਾਜ ਅਤੇ ਸੱਭਿਆਚਾਰ ਨਾਲ ਸਬੰਧਿਤ ਕੋਈ ਨਾ ਕੋਈ ਤੱਥ ਜੁੜਿਆ ਹੋਇਆ ਹੈ ਜਿਵੇਂ ਕਿ ਪੰਜਾਬ ’ਚ ਲੋਹੜੀ ਦੇ ਮੌਕੇ ਜ਼ਿਆਦਾਤਰ ਕਿਸਾਨਾਂ ਕੋਲ ਸਮਾਂ ਹੁੰਦਾ ਸੀ ਜਿਸ ’ਚ ਉਹ ਇਕ ਤਾਂ ਠੰਢ ਤੋਂ ਬਚਣ ਲਈ ਅੱਗ ਦਾ ਭੁੱਗਾ ਬਾਲਦੇ ਸਨ ਅਤੇ ਮੂੰਗਫ਼ਲੀ, ਰਿਊੜੀਆਂ ਵਰਗੀਆਂ ਚੀਜਾਂ ਦੀ ਵਰਤੋਂ ਕਰਦੇ ਸਨ। ਨਾਲ –ਨਾਲ ਕਿਸੇ ਦੇ ਘਰ ਲੜਕੇ ਦਾ ਜਨਮ ਹੋਣ ਜਾਂ ਵਿਆਹ ਦੀ ਖੁਸ਼ੀ ’ਚ ਵੀ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਸੀ।
 ਉਨ੍ਹਾਂ ਕਿਹਾ ਕਿ ਸਮੇਂ ਦੇ ਬਦਲਣ ਨਾਲ ਅੱਜ‐ਕੱਲ੍ਹ ਧੀਆਂ ਦੀ ਲੋਹੜੀ ਵੀ ਮਨਾਈ ਜਾ ਰਹੀ ਹੈ ਜੋ ਕਿ ਸਮਾਜ ਦੀ ਬਦਲਦੀ ਸੋਚ ਨੂੰ ਦਰਸਾਉਂਦੀ ਹੈ। ਇਸ ਮੌਕੇ ਉਕਤ ਵਿੱਦਿਅਕ ਸੰਸਥਾਵਾਂ ਦੇ ਸਮੂਹ ਸਟਾਫ਼ ਵੱਲੋਂ ਲੋਹੜੀ ਨਾਲ ਸਬੰਧਿਤ ਵਿਚਾਰ, ਲੋਕ ਗੀਤ ਅਤੇ ਟੱਪੇ ਸੁਣਾਕੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਇਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਉਪਰੋਕਤ ਅਦਾਰਿਆਂ ਦੇ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Share this News