ਪੰਜਾਬ ਭਾਜਪਾ ਦੇ ਆਗੂਆਂ ਦੀ ਅਗਵਾਈ ਵਿੱਚ ਸਿੱਖ ਦੰਗਾ ਪੀੜਤ ਵੈਲਫੇਅਰ ਸੋਸਾਇਟੀ ਦੇ ਵਫ਼ਦ ਦੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ

4674942
Total views : 5506334

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ/ਬਾਰਡਰ ਨਿਊਜ ਸਰਵਿਸ

1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੇ ਸਿੱਖ ਦੰਗਾ ਪੀੜਤਾਂ ਦੇ ਮੁੜ ਵਸੇਬੇ ਦੇ ਸੰਬੰਧ ਵਿੱਚ ,ਸਿੱਖ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦੇ ਇੱਕ ਵਫ਼ਦ ਵੱਲੋਂ ਪੰਜਾਬ ਭਾਜਪਾ ਦੇ ਆਗੂਆਂ ਦੀ ਅਗਵਾਈ ਵਿੱਚ ਦਿੱਲੀ ਵਿਖੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ  ਦੇ ਦਫ਼ਤਰ ਵਿੱਖੇ ਮੁਲਾਕਾਤ ,ਇੱਕ ਮੀਟਿੰਗ ਕੀਤੀ ਗਈ ।ਇਸ ਵਫ਼ਦ ਦੀ ਅਗਵਾਈ ਸ. ਸੁਰਜੀਤ ਸਿੰਘ ਪ੍ਰਧਾਨ 1984 ਸਿੱਖ ਕਤਲੇਆਮ ਪੀੜ੍ਹਤ ਵੈੱਲਫੇਅਰ ਸੁਸਾਇਟੀ ,ਬੀਬੀ ਗੁਰਦੀਪ ਕੌਰ ਪ੍ਰਧਾਨ ਇਸਤਰੀ ਵਿੰਗ , ਭਾਜਪਾ ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਦੇ ਮੈਂਬਰ ਜੀਵਨ ਗੁਪਤਾ ਜੀ, ਭਾਜਪਾ ਦੇ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾਂ ਸੂਬੇ ਦੇ ਬੁਲਾਰੇ ਗੁਰਦੀਪ ਸਿੰਘ  ਗੋਸ਼ਾ ਅਤੇ ਦਲਜੀਤ ਸਿੰਘ ਸੋਨੀ ਨੇ ਕੀਤੀ |


ਇਕਬਾਲ ਸਿੰਘ ਲਾਲਪੁਰਾ ਜੀ ਨੇ 1984 ਦੇ ਦੰਗਾ ਪੀੜ੍ਹਤਾਂ ਦੇ ਮਸਲਿਆਂ ਸੰਬੰਧੀ ਵਿਸਥਾਰ ਪੂਰਬਕ ਤੇ ਪੂਰੀ ਗੰਭੀਰਤਾ ਨਾਲ ਚਰਚਾ ਕੀਤੀ ਤੇ ਸਾਰੇ ਮਸਲਿਆਂ ਸੰਬੰਧੀ ਹਮਦਰਦੀ ਨਾਲ ਵਿਚਾਰ ਵਟਾਂਦਰਾ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਉਹ ਦੰਗਾ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ | ਮੀਟਿੰਗ ਦੇ ਤੁਰੰਤ ਬਾਅਦ ਘੱਟ ਗਿਣਤੀ ਕਮਿਸ਼ਨ ਦਿੱਲੀ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਇੱਕ ਡੀਓ ਲੈਟਰ ਲਿੱਖ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇਂ ਅਨੁਸਾਰ ਪੰਜਾਬ ਵਿੱਚ ਸਾਰੇ ਦੰਗਾ ਪੀੜ੍ਹਤਾਂ ਦੇ ਮੁੜ ਵਸੇਬੇ ਬਾਰੇ ,ਉਹਨਾਂ ਨੂੰ ਮਕਾਨ/ਫਲੈਟ ਇੱਕ ਸਾਲ ਵਿੱਚ ਬਣਾ ਕੇ ਦੇਣੇ ਸਨ , ਕਾਰੋਬਾਰ ਵਾਸਤੇ ਬੂਥ ਦੀ ਅਲਾਟਮੈਂਟ ਕਰਨ ਸੀ ਤੇ ਹੋਰ ਸਾਰੇ ਪਮਸਲਿਆਂ ਬਾਰੇ ਇੱਕ ਮਹੀਨੇ ਵਿੱਚ ਮੁੱਖ ਸਕੱਤਰ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ | ਵਫ਼ਦ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਬੇਰੁੱਖੀ ਕਰਕੇ 1984 ਦੇ ਦੰਗਾ ਪੀੜ੍ਹਤਾਂ ਦੇ ਨਾਲ ਮਤਰੇਈ ਮਾਂ ਵਰਗਾ ਜੋ ਸਲੂਕ ਕੀਤਾ ਜਾ ਰਿਹਾ ਹੈ ਅਤੇ ਕੋਈ ਸੁਣਵਾਈ ਨਹੀ ਹੋ ਰਹੀ ਹੈ | ਜਿਸ ਕਾਰਨ ਦੰਗਾ ਪੀੜ੍ਹਤ ਪਰਿਵਾਰਾਂ ਵਿੱਚ ਪੰਜਾਬ ਸਰਕਾਰ ਦੀ ਬੇਰੁਖ਼ੀ ਪ੍ਰਤੀ ਕਾਫ਼ੀ ਰੋਸ ਹੈ ਅਤੇ ਦੰਗਾ ਪੀੜ੍ਹਤ ਸੋਸਾਇਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ 1984 ਦੇ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਵਾਉਣ ਵਾਸਤੇ ਅਤੇ ਦੰਗਾ ਪੀੜਤ ਪਰਿਵਾਰਾਂ ਦੇ ਰਹਿੰਦੇ ਬਾਕੀ ਮਸਲਿਆਂ ਸੰਬੰਧੀ ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨੂੰ ਮਿਲਣ ਦਾ ਸਮਾਂ ਜਲਦ ਹੀ ਮੰਗਣਗੇ ਤੇ ਤੁਰੰਤ ਕਾਰਵਾਈ ਕਰਨ ਲਈ ਬੇਨਤੀ ਕਰਨਗੇ |

Share this News