ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਐਨ.ਡੀ.ਪੀ.ਐਸ ਐਕਟ ਦੇ ਮੁਕੱਦਮਿਆਂ ਵਿੱਚ ਬ੍ਰਾਮਦ ਮਾਲ  ਕੀਤਾ ਗਿਆ ਨਸ਼ਟ

4926111
Total views : 5915438

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਚ ਐਨ.ਡੀ.ਪੀ.ਐਸ ਐਕਟ ਅਧੀਨ ਦਰਜ਼ ਵੱਖ-ਵੱਖ ਮੁਕੱਦਮਿਆ ਵਿੱਚ ਬ੍ਰਾਮਦ ਮਾਲ ਨੂੰ ਨਸ਼ਟ ਕਰਨ ਲਈ ਨਿਯੁਕਤ ਡਰੱਗ ਡਿਸਪੋਜ਼ਲ ਕਮੇਟੀ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ (ਚੇਅਰਮੈਨ), ਸ੍ਰੀ ਹਰਪ੍ਰੀਤ ਸਿੰਘ ਮੰਡੇਰ, ਪੀ.ਪੀ.ਐਸ, ਡੀ.ਸੀ.ਪੀ ਇੰਨਵੈਸਟੀਗੇਸ਼ਨ, ਅੰਮ੍ਰਿਤਸਰ (ਮੈਬਰ), ਸ੍ਰੀਮਤੀ ਪਰਵਿੰਦਰ ਕੌਰ, ਪੀ.ਪੀ.ਐਸ, ਏ.ਡੀ.ਸੀ.ਪੀ ਸਥਾਨਿਕ ਅੰਮ੍ਰਿਤਸਰ (ਮੈਬਰ) ਅਤੇ ਸ੍ਰੀ ਕਮਲਜੀਤ ਸਿੰਘ, ਪੀ.ਪੀ.ਐਸ, ਏ.ਸੀ.ਪੀ ਡਿਟੈਕਟਿਵ, ਅੰਮ੍ਰਿਤਸਰ (ਮੈਬਰ) ਵੱਲੋਂ ਅੱਜ ਮਿਤੀ 15-01-2024 ਨੂੰ ਖੰਨਾ ਪੇਪਰ ਮਿੱਲ ਵਿੱਖੇ ਪੁੱਜ਼ ਕੇ ਆਪਣੀ ਦੇਖ-ਰੇਖ ਹੇਠ ਜਾਬਤੇ ਅਨੁਸਾਰ ਦਰਜ਼ ਐਨ.ਡੀ.ਪੀ.ਐਸ ਐਕਟ ਦੇ 47 ਮੁਕੱਦਿਆਂ ਵਿੱਚ ਬ੍ਰਾਮਦ ਮਾਲ ਨੂੰ ਬਾਇਲਰ ਵਿੱਚ ਪਾ ਕੇ ਨਸ਼ਟ ਕੀਤਾ ਗਿਆ। ਨਸ਼ਟ ਕੀਤੇ ਗਏ, ਮਾਲ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-

1. ਹੈਰੋਇੰਨ 07 ਕਿਲੋ 060 ਗ੍ਰਾਮ
2. ਨਸ਼ੀਲੇ ਕੈਪਸੂਲ 1,11,734
3. ਨਸ਼ੀਲੀਆਂ ਗੋਲੀਆ 07,28, 090 4. ਨਸ਼ੀਲੇ ਇੰਨਜ਼ੈਕਸ਼ਨ 45,915
5. ਸਮੈਕ 0.222 ਗ੍ਰਾਮ
6. ਨਸ਼ੀਲਾ ਪਾਊਡਰ 01 ਕਿਲੋ 265 ਗ੍ਰਾਮ
7. ਚਰਸ 02 ਕਿਲੋ 980 ਗ੍ਰਾਮ,

Share this News