Total views : 5510519
Total views : 5510519
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਈਡੀ ਦੀ ਟੀਮ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਮਿਲੀ ਜਾਣਕਾਰੀ ਅਨੁਸਾਰ ਧਰਮਸੋਤ ਨੂੰ ਜੰਗਲਾਤ ਘੁਟਾਲੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ।ਦਰਅਸਲ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਵਿੱਚ ਫਰਵਰੀ ਵਿੱਚ ਦੂਜੀ ਵਾਰ ਮੁੜ ਗ੍ਰਿਫਤਾਰ ਕੀਤਾ ਸੀ।
ਸਾਲ 2022 ‘ਚ ਵੀ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ ਅਤੇ 89 ਦਿਨ ਜੇਲ ‘ਚ ਬਿਤਾਉਣ ਤੋਂ ਬਾਅਦ ਸਤੰਬਰ 2022 ‘ਚ ਜ਼ਮਾਨਤ ‘ਤੇ ਬਾਹਰ ਆ ਗਏ ਸਨ।ਵਿਜੀਲੈਂਸ ਦੀ ਜਾਂਚ ‘ਚ ਸਾਹਮਣੇ ਆਇਆ ਸੀ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਜਾਂਚ ਸਮੇਂ ਦੌਰਾਨ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2.37 ਕਰੋੜ ਰੁਪਏ ਸੀ। ਜਦਕਿ ਖਰਚਾ 8.76 ਕਰੋੜ ਰੁਪਏ ਸੀ। ਇਹ ਖਰਚਾ ਆਮਦਨ ਨਾਲੋਂ 6.39 ਕਰੋੜ ਰੁਪਏ ਵੱਧ ਸੀ।