ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ

4677554
Total views : 5510482

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲੋਹੜੀ ਦਾ ਤਿਉਹਾਰ ਬੜ੍ਹੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸ: ਗੁਰਦੇਵ ਸਿੰਘ ਨੇ ਕਿਹਾ ਕਿ ਕਾਲਜ ਵਿਖੇ ਧਾਰਮਿਕ, ਸੱਭਿਆਚਾਰ ਪ੍ਰੰਪਰਾਵਾਂ ਦਾ ਹਮੇਸ਼ਾਂ ਸਨਮਾਨ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਅਸਲ ਮਕਸਦ ਆਪਣੀ ਖੁਸ਼ੀ ਨੂੰ ਸਾਂਝੇ ਤੌਰ ’ਤੇ ਮਨਾ ਕੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ।

ਸਾਨੂੰ ਆਪਣੀ ਨੌਜਵਾਨ ਪੀੜੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਇਤਿਹਾਸ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਤਿਉਹਾਰਾਂ ਨੂੰ ਬਿਨ੍ਹਾਂ ਕਿਸੇ ਵਹਿਮ ਭਰਮ ਦੇ ਵਧੀਆਂ ਢੰਗ ਨਾਲ ਜਰੂਰ ਮਨਾਉਣਾ ਚਾਹੀਦਾ ਹੈ ਤਾਂ ਜੋ ਉਹ ਅਧੁਨਿਕ ਚਮਕ ਦਮਕ ਦੇ ਦੌਰ ’ਚ ਆਪਣੇ ਵਿਰਸੇ ਨਾਲੋਂ ਕਿਤੇ ਟੁੱਟ ਨਾ ਜਾਣ ਅਤੇ ਤਿਉਹਾਰਾਂ ਦੇ ਅਸਨ ਮਨੋਰਥ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾ ਸਕਣ। ਇਸ ਮੌਕੇ ਸਮੂਹ ਖ਼ਾਲਸਾ ਪਰਿਵਾਰ ਵੱਲੋਂ ਕਾਮਨਾ ਕੀਤੀ ਗਈ ਕਿ ਆਉਣ ਵਾਲਾ ਸਮ੍ਹਾਂ ਸਭਨਾਂ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ। ਇਸ ਮੌਕੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸਨ।

Share this News