Total views : 5510240
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਰਣਜੀਤ ਸਿੰਘ ਰਾਣਾਨੇਸ਼ਟਾ
ਮਜੀਠਾ ਹਲਕਾ ਅਧੀਨ ਪੈਂਦੇ ਪਿੰਡਾਂ ਭੰਗਾਲੀ ਕਲਾਂ ਅਤੇ ਪੰਧੇਰ ਵਿਖੇ ਪ੍ਰਧਾਨ ਸ੍ਰੀ ਨਰਿੰਦਰ ਮੋਦੀ ਦੁਆਰਾ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦਾ ਪੁੱਜਣ ’ਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।ਇਸ ਯਾਤਰਾ ਦੀ ਅਗਵਾਈ ਕਰ ਰਹੇ ਭਾਜਪਾ ਦੇ ਕੌਮੀ ਖਜ਼ਾਨਚੀ ਅਤੇ ਰਾਜ ਸਭਾ ਮੈਂਬਰ ਸ੍ਰੀ ਨਰੇਸ਼ ਬਾਂਸਲ ਦੇ ਨਾਲ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ, ਭਾਜਪਾ ਪੰਜਾਬ ਅਤੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਇੰਚਾਰਜ਼ ਸ੍ਰੀ ਸੂਰਜ ਭਾਰਦਵਾਜ ਅਤੇ ਅੰਮ੍ਰਿਤਸਰ ਦਿਹਾਤੀ ਦੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਸ੍ਰੀ ਸ਼ੁਸੀਲ ਦੇਵਗਨ ਵੀ ਮੌਜ਼ੂਦ ਸਨ.ਜਿਨ੍ਹਾਂ ਦਾ ਉਕਤ ਪਿੰਡਾਂ ਵਿੱਚ ਪੁੱਜਣ ’ਤੇ ਪਿੰਡ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ।
‘ਵਿਕਸਿਤ ਭਾਰਤ ਸੰਕਲਪ ਯਾਤਰਾ’ ਪੁੱਜਣ ‘ਤੇ ਬਾਂਸਲ, ਛੀਨਾ, ਸਰਪੰਚਾਂ ਅਤੇ ਪਿੰਡ ਵਾਸੀਆਂ ਨੇ ਲਿਆ ਸੰਕਲਪ
ਇਸ ਮੌਕੇ ਸ੍ਰੀ ਬਾਂਸਲ ਨੇ ਯਾਤਰਾ ਦਾ ਮਕਸਦ ਸਬੰਧੀ ਪਿੰਡ ਵਾਸੀਆਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਗਈਆਂ ਬੁਨਿਆਦੀ ਵਿਕਾਸ ਯੋਜਨਾਵਾਂ ਦਾ ਆਮ ਲੋਕਾਂ ਨੂੰ ਲਾਭ ਦੇਣਾ ਅਤੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤੀ ਗਈ ਯਾਤਰਾ ਦਾ ਸੰਕਲਪ ਲੋਕਾਂ ਦੇ ਘਰ ਘਰ ਤੱਕ ਸਰਕਾਰੀ ਸਕੀਮਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਯਾਤਰਾ ਦਾ ਅੱਜ ਭੰਗਾਲੀ ਕਲਾਂ ਅਤੇ ਪੰਧੇਰ ਵਿਖੇ ’ਚ ਪੁੱਜਣ ਮੌਕੇ ਪਿੰਡ ਵਾਸੀਆਂ ’ਚ ਭਾਰੀ ਉਤਸ਼ਾਹ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਹਰੇਕ ਯੋਜਨਾਵਾਂ ਉਚਿੱਤ ਅਤੇ ਸਹੀ ਢੰਗ ਨਾਲ ਲਾਭਪਾਤਰੀ ਅਤੇ ਪਛੜੇ ਵਰਗ ਦੇ ਲੋਕਾਂ ਤੱਕ ਪਹੁੰਚਾਉਣ ਅਤੇ ਜਾਣੂ ਕਰਵਾਉਣ ਦੇ ਮਕਸਦ ਤਹਿਤ ਸ਼ੁਰੂ ਕੀਤੀ ਉਕਤ ਯਾਤਰਾ ਸਬੰਧੀ ਭਾਜਪਾ ਦੇ ਸ: ਪ੍ਰਦੀਪ ਸਿੰਘ ਭੁੱਲਰ, ਪਿੰਡ ਪੰਧੇਰ ਦੇ ਸਰਪੰਚ ਪਲਵਿੰਦਰ ਸਿੰਘ, ਪੰਚਾਂ ਅਤੇ ਪਿੰਡ ਵਾਸੀਆਂ ਨੇ ਸਵਾਗਤ ਕੀਤਾ ਅਤੇ ਇਸ ਦਾ ਮੌਕੇ ’ਤੇ ਲਾਭ ਵੀ ਉਠਾਇਆ। ਉਨ੍ਹਾਂ ਕਿਹਾ ਕਿ ਹੁਣ ਤੱਕ ਦੇਸ਼ ਦੇ ਕਰੋੜਾਂ ਪਰਿਵਾਰਾਂ ਨੇ ਡਿਜੀਟਲ ਪਲੇਟਫਾਰਮ ਦਾ ਲਾਭ ਲਿਆ ਹੈ, ਜਿਸ ਫਲਸਰੂਪ ਮੋਦੀ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਰੇਕ ਵਰਗ ਲਈ ਲਾਹੇਵੰਦ ਸਾਬਿਤ ਹੋ ਰਹੀਆਂ ਹਨ।
ਜ਼ਿਕਰਯੋਗ ਹੈ ਕਿ ‘ਹਮਾਰਾ ਸੰਕਲਪ ਵਿਕਸਿਤ ਭਾਰਤ’ ਯਾਤਰਾ ਵੈਨ ਦੇ ਪੁੱਜਣ ਮੌਕੇ ਮੋਦੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਸਬੰਧ ’ਚ ਸਿਹਤ ਵਿਭਾਗ, ਡਾਕਖਾਨਾ, ਐਨ. ਐਫ਼. ਐਲ., ਖੇਤੀਬਾੜੀ ਵਿਭਾਗ, ਆਂਗਨਵਾੜੀ ਵਿਭਾਗ ਨੇ ਮੌਕੇ ’ਤੇ ਲੋਕਾਂ ਦੇ ਅਧਾਰ ਕਾਰਡ, ਆਯੂਸ਼ਮਾਨ ਕਾਰਡ, ਟੀ. ਬੀ. ਸਕ੍ਰੀਨਿੰਗ, ਸਿਹਤ ਸਬੰਧੀ ਟੈਸਟ ਅਤੇ ਆਂਗਨਵਾੜੀ ਵਰਕਰਾਂ ਵੱਲੋਂ ਰਜਿਸਟਰੇਸ਼ਨ ਕੀਤੀ ਗਈ ਅਤੇ ਸਹੂਲਤਾਂ ਪ੍ਰਾਪਤ ਕਰ ਰਹੇ ਲੋਕਾਂ ਨੂੰ ਰੂਬਰੂ ਕਰਵਾਇਆ ਗਿਆ। ਇਸ ਮੌਕੇ ਵਿਭਾਗਾਂ ਦੇ ਮੁੱਖੀ ਅਤੇ ਪਿੰਡ ਵਾਸੀ ਹਾਜ਼ਰ ਸਨ।