ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋ ਆਈ ਟੀ ਆਈ ਹਾਲ ਗੇਟ ਵਿਖੇ ਟ੍ਰੈਫਿਕ ਸੈਮੀਨਾਰ ਲਗਾਇਆ ਗਿਆ

4677339
Total views : 5510159

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

 ਪੁਲਿਸ ਕਮਿਸ਼ਨਰ ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਡੀਸੀਪੀ ਟ੍ਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟ੍ਰੈਫਿਕ  ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਰੋਡ ਸੇਫਟੀ ਮਹੀਨਾ 2024, 15 ਜਨਵਰੀ 2024 ਤੋ 14 ਫਰਵਰੀ 2024 ਨੂੰ ਮੁੱਖ ਰੱਖਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਪ੍ਰਿੰਸੀਪਲ ਖ਼ਾਲਸਾ ਕਾਲਜ ਆਫ ਇੰਜੀਨੀਅਰ ਮੈਡਮ ਅੰਜੂ ਬਾਲਾ , ਪ੍ਰੋਫੈਸਰ ਡਾ: ਰਿਪਨ ਮੈਡਮ , ਮੈਡਮ ਅਕਾਂਸ਼ਾ ਮਹਾਵੇਰੀਆ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਆਈ ਟੀ ਆਈ ਹਾਲ ਗੇਟ ਦੇ ਬੱਚਿਆ ਨਾਲ ਟ੍ਰੈਫਿਕ ਸੈਮੀਨਾਰ ਕੀਤਾ ਗਿਆ ਉਹਨਾਂ ਨੂੰ ਰੋਡ ਸਾਇਨ ਬਾਰੇ ਦੱਸਿਆ ਗਿਆ ।

ਬੱਚਿਆ ਦੀ ਮਦਦ ਨਾਲ ਹਾਲ ਗੇਟ ਚੌਂਕ, ਸਿਕੰਦਰੀ ਗੇਟ ਚੌਂਕ ਲਾਈਟਾ ਤੇ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾ ਪ੍ਰਤੀ ਜਾਗਰੂਕ ਕੀਤਾ ਗਿਆ, ਬੱਚਿਆ ਵੱਲੋ ਆਮ ਪਬਲਿਕ ਨੂੰ ਸੀਟ ਬੈਲਟ ਤੇ ਹੈਲਮੇਟ ਬਾਰੇ ਦੱਸਿਆ ਗਿਆ ਇਸ ਤੋ ਇਲਾਵਾ ਖ਼ਾਲਸਾ ਕਾਲਜ ਆਫ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਰਣਜੀਤ ਐਵੀਨਿਊ ਵਿਖੇ ਬੱਚਿਆ ਨਾਲ ਟ੍ਰੈਫਿਕ ਸੈਮੀਨਾਰ ਲਗਾਇਆ ਗਿਆ ਅਤੇ ਉਹਨਾਂ ਨਾਲ ਟ੍ਰੈਫਿਕ ਨਿਯਮਾ ਨੂੰ ਦਰਸਾਉਂਦਾ ਇਕ ਰੋਡ ਸ਼ੋ ਕੀਤਾ ਗਿਆ ਜਿਸ ਵਿਚ ਬੱਚਿਆ ਨੇ ਟ੍ਰੈਫਿਕ ਸਲੋਗਨ ਲਿਖੀਆਂ ਤਖਤੀਆ ਹੱਥ ਵਿੱਚ ਫੜ ਕੇ ਪੈਦਲ ਮਾਰਚ ਕੀਤਾ ਇਸ ਤਰਾ ਸਾਡਾ ਨੈਸ਼ਨਲ ਰੋਡ ਸੇਫਟੀ ਮਹੀਨਾ ਮਨਾਇਆ ਜਾ ਰਿਹਾ ਹੈ ਇਸਦਾ ਮੇਨ ਮਕਸਦ ਹੋ ਰਹੇ ਹਾਦਸਿਆਂ ਨੂੰ ਘਟਾਉਣਾ ਅਤੇ ਲੋਕਾ ਨੂੰ ਜਾਗਰੂਕ ਕਰਨਾ ਹੈ ਤਾ ਜੋ ਜ਼ਿੰਦਗੀ ਵਿਚ ਹੋ ਰਹੇ ਹਾਦਸਿਆ ਨੂੰ ਘਟ ਕੀਤਾ ਜਾ ਸਕੇ ।

Share this News