ਧੁੰਦ ਕਾਰਨ ਵਾਪਰੇ ਸੜਕ ਹਾਦਸੇ ‘ਚ ਥਾਂਣੇਦਾਰ ਸਮੇਤ 4 ਪੁਲਿਸ ਮੁਲਾਜਮਾਂ ਦੀ ਮੌਤ-20 ਦੇ ਕਰੀਬ ਜਖਮੀ

4677329
Total views : 5510147

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜਲੰਧਰ/ਜੇ.ਐਸ ਸੰਧੂ

ਮੁਕੇਰੀਆਂ ‘ਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰ ਗਿਆ। ਇਥੇ ਪੰਜਾਬ ਪੁਲਿਸ ਦੀ ਬੱਸ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 4 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸੰਘਣੀ ਧੁੰਦ ਦੇ ਚੱਲਦਿਆਂ ਇਹ ਵੱਡਾ ਹਾਦਸਾ ਵਾਪਰਿਆ ਹੈ।ਪੁਲਿਸ ਮੁਲਾਜ਼ਮਾਂ ਦੀ ਭਰੀ ਇਹ ਬੱਸ ਜਲੰਧਰ ਤੋਂ ਗੁਰਦਾਸਪੁਰ ਨੂੰ ਜਾ ਰਹੀ ਸੀ, ਜਿਹੜੀ ਕਿ ਐਮਾ ਮਾਂਗਟ ਦੇ ਬੱਸ ਅੱਡੇ ਕੋਲ ਸੜਕ ਕਿਨਾਰੇ ਖੜ੍ਹੇ ਸੀਮੈਂਟ ਦੇ ਭਰੇ ਟਰਾਲੇ ਨਾਲ ਜਾ ਟਕਰਾਈ।

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਬੁੱਧਵਾਰ ਸਵੇਰੇ ਕਰੀਬ 6:30 ਵਜੇ ਵਾਪਰਿਆ। ਜਦੋਂ ਬੱਸ ਮੁਕੇਰੀਆਂ ਨੇੜੇ ਪੁੱਜੀ ਤਾਂ ਸੰਘਣੀ ਧੁੰਦ ਕਾਰਨ ਪੰਜਾਬ ਪੁਲਿਸ ਦੀ ਬੱਸ ਦੀ ਖੜ੍ਹੇ ਟਰੱਕ ਨਾਲ ਟਕਰਾ ਗਈ।ਚਸ਼ਮਦੀਦਾਂ ਮੁਤਾਬਕ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹਾਲਤ ਵਿੱਚ ਬੱਸ ਵਿੱਚ ਫਸੇ ਹੋਏ ਸਨ। ਉਨ੍ਹਾਂ ਨੂੰ ਬਾਹਰ ਕੱਢ ਕੇ ਇਲਾਜ ਲਈ ਮੁਕੇਰੀਆਂ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 30 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ ਸਨ।

ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦੀ ਬੱਸ ਜਲੰਧਰ ਦੇ ਪੀ. ਏ. ਪੀ. ਤੋਂ ਗੁਰਦਾਸਪੁਰ ਜਾ ਰਹੀ ਸੀ। ਮੁਕੇਰੀਆਂ ‘ਚ ਸੰਘਣੀ ਧੁੰਦ ਕਾਰਨ ਪੰਜਾਬ ਪੁਲਿਸ ਦੀ ਬੱਸ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਦੌਰਾਨ 4 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ ਕਈ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

Share this News