ਲੋਕ ਸਭਾ ਹਲਕਾ ਖਡੂਰ ਸਾਹਿਬ ‘ਚ ਪਾਰਟੀ ਦੀ ਮਜਬੂਤੀ ਲਈ ਸੋਨੂੰ ਜੰਡਿਆਲਾ ਕਰ ਰਹੇ ਨੇ ਦਿਨ ਰਾਤ ਮਿਹਨਤ

4674238
Total views : 5505288

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਰਈਆ /ਬਲਵਿੰਦਰ ਸਿੰਘ ਸੰਧੂ ‌ ‌ ‌

ਜਿਵੇਂ-ਜਿਵੇਂ ਹੀ 2024 ਦੀਆਂ ਲੋਕ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਵੇਂ-ਉਵੇਂ ਹੀ ਪੰਜਾਬ ਦੀ ਹਰ ਇਕ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰਕੇ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ। ਇਸੇ ਤਰ੍ਹਾਂ ਹੀ ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਕਾਂਗਰਸ ਪਾਰਟੀ ਦੇ ਸਿੱਖ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ ਪੰਜਾਬ ਦੇ ਵਰਕਿੰਗ ਪ੍ਰਧਾਨ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ‘ਚ ਪੁੱਜਦਾ ਕੀਤਾ ਜਾ ਰਿਹਾ ਹੈ।

ਇਕ ਮੀਟਿੰਗ ਦੋਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇਸ਼ ਦੀ ਇੱਕ ਅਜਿਹੀ ਪਾਰਟੀ ਹੈ, ਜੋ ਪਾਰਟੀ ਲਈ ਨਿਰਸਵਾਰਥ ਹੋ ਕੇ ਇਮਾਨਦਾਰੀ ਨਾਲ ਕੰਮ ਕਰਦਾ ਹੈ, ਨੂੰ ਬਣਦਾ ਮਾਣ ਸਨਮਾਨ ਦਿੰਦੀ ਹੈ। ਸੋਨੂੰ ਜੰਡਿਆਲਾ ਨੇ ਦੱਸਿਆ ਕਿ ਉਹ ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਓ.ਬੀ.ਸੀ ਵਰਗ ਦੇ ਲੋਕ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸੋਨੂੰ ਜੰਡਿਆਲਾ ਨੇ ਦੱਸਿਆ ਕਿ ਮੈਂ ਕਾਂਗਰਸ ਪਾਰਟੀ ਦਾ ਸੱਚਾ ਸੇਵਾਦਾਰੂ ਹਾਂ ਅਤੇ ਮੇਰਾ ਕੰਮ ਲੋਕਾਂ ਦੀ ਸੇਵਾ ਕਰਨਾ ਹੈ ਤੇ ਉਨ੍ਹਾਂ ਦੇ ਹਰੇਕ ਦੁੱਖ-ਸੁੱਖ ਸ਼ਰੀਕ ਹੋਣਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਜੇਕਰ ਕਿਸੇ ਵੀ ਵਰਕਰ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਹਨ।

Share this News