Total views : 5507107
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰੱਖਿਅਕ ਮੈਡਲ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਸਨਮਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪ੍ਰਦਾਨ ਕਰਨਗੇ। ਇਸ ਵਿੱਚ ਮੁਹਾਲੀ ਦੇ ਡੀਐਸਪੀ ਡਿਟੈਕਟਿਵ ਗੁਰਸ਼ੇਰ ਸਿੰਘ ਸੰਧੂ ਅਤੇ ਐਂਟੀ ਗੈਂਗਸਟਰ ਟੀਮ ਦੇ ਮੈਂਬਰ ਸਿਮਰਜੀਤ ਸਿੰਘ ਸਮੇਤ ਕੁੱਲ 14 ਵਿਅਕਤੀ ਸ਼ਾਮਲ ਹਨ। ਇਸ ਦੇ ਲਈ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।
ਪੰਜਾਬ ਪੁਲਿਸ ਵੱਲੋਂ ਜਾਰੀ ਲਿਸਟ ਮੁਤਾਬਕ ਜਲੰਧਰ ਦਿਹਾਤੀ ਖੇਤਰ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਕਮਾਂਡੈਂਟ ਆਰਟੀਸੀ ਜਲੰਧਰ ਮਨਦੀਪ ਸਿੰਘ, ਕਮਾਂਡੈਂਟ ਆਰਟੀਸੀ ਜਲੰਧਰ, ਡੀਐਸਪੀ ਡਿਟੈਕਟਿਵ ਮੁਹਾਲੀ ਗੁਰਸ਼ੇਰ ਸਿੰਘ ਸੰਧੂ, ਇੰਸਪੈਕਟਰ ਹਰਵਿੰਦਰ ਸਿੰਘ ਰੀਡਰ ਡੀਜੀਪੀ, ਜ਼ੀਰਕਪੁਰ ਥਾਣਾ ਇੰਚਾਰਜ ਸਿਮਰਜੀਤ ਸਿੰਘ, ਸਬ ਇੰਸਪੈਕਟਰ ਸੁਖਵਿੰਦਰ ਸਿੰਘ ਸਪੈਸ਼ਲ ਸੈੱਲ ਮੋਹਾਲੀ, ਸਬ-ਇੰਸਪੈਕਟਰ ਭੁਪਿੰਦਰ ਸਿੰਘ ਸੀ.ਆਈ.ਅੰਮ੍ਰਿਤਸਰ, ਸਬ-ਇੰਸਪੈਕਟਰ ਮੇਜਰ ਸਿੰਘ ਸਪੈਸ਼ਲ ਸੈੱਲ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ, ਜਸਜੀਤ ਸਿੰਘ ਸਬ-ਇੰਸਪੈਕਟਰ ਜਹਾਨ ਕਾਲਾ, ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਸਪੈਸ਼ਲ ਸੈੱਲ ਹੈੱਡ ਕੁਆਟਰ ਮੋਹਾਲੀ, ਸਬ-ਇੰਸਪੈਕਟਰ ਗੁਰਮੁਖ ਸਿੰਘ ਸਪੈਸ਼ਲ ਸੈੱਲ ਇੰਜੈਲੀਜੈਂਟ ਹੈੱਡਕੁਆਰਟਰ ਮੋਹਾਲੀ, ਸਬ-ਇੰਸਪੈਕਟਰ ਅਮਨਦੀਪ ਵਰਮਾ ਮੋਹਾਲੀ, ਮਹਿੰਦਰ ਪਾਲ ਸਿੰਘ ਏ.ਐੱਸ.ਆਈ. ਇੰਟੈਲੀਜੈਸ ਵਿੰਗ, ਕਾਂਸਟੇਬਲ ਪ੍ਰਦੀਪ ਸਿੰਘ SSOC ਅੰਮ੍ਰਿਤਸਰ ਨੂੰ 26 ਜਨਵਰੀ ਨੂੰ ਸਨਮਾਨਤ ਕੀਤਾ ਜਾਏਗਾ।26 ਜਨਵਰੀ ਨੂੰ ਪਟਿਆਲਾ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਵਿੱਚ ਸ਼ਿਰਕਤ ਕਰਨਗੇ। ਉਹ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਦਾ ਸਨਮਾਨ ਕਰਨਗੇ। ਇਨ੍ਹਾਂ ਸਾਰਿਆਂ ਦਾ ਸਨਮਾਨ ਸਮਾਰੋਹ ਪਟਿਆਲਾ ਵਿੱਚ ਹੀ ਹੋਵੇਗਾ। ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ 26 ਜਨਵਰੀ ਨੂੰ ਪਟਿਆਲਾ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।