Total views : 5508481
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ
ਸੀ.ਆਈ.ਏ ਸਟਾਫ ਤਰਨ ਤਾਰਨ ਦੇ ਇੰਚਾਰਜ ਇੰਸ: ਪ੍ਰਭਜੀਤ ਸਿੰਘ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਸ੍ਰੀ ਅਸ਼ਵਨੀ ਕਪੂਰ ਆਈ.ਪੀ.ਐਸ/ਐਸ.ਐਸ.ਪੀ ਤਰਨ ਤਾਰਨ ਵੱਲੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸ੍ਰੀ ਮਨਿੰਦਰ ਸਿੰਘ ਆਈ.ਪੀ.ਐਸ ਐਸ.ਪੀ ਹੈਡਕੁਆਟਰ/ਐਸ.ਪੀ (ਡੀ) ਤਰਨ ਤਾਰਨ ਜੀ ਦੀ ਨਿਗਰਾਨੀ ਹੇਠ ਸ੍ਰੀ ਕਵਲਜੀਤ ਸਿੰਘ ਡੀ.ਐਸ.ਪੀ ਸਪੈਸ਼ਲ ਨਾਰਕੋਟਿਕਸ ਸੈਲ ਤਰਨ ਤਾਰਨ ਦੀਆਂ ਹਦਾਇਤਾਂ ਅਨੁਸਾਰ ਸਿੰਘ ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵੱਖ ਵੱਖ ਟੀਮਾਂ ਤਿਆਰ ਕਰਕੇ ਭੇਜੀਆਂ ਗਈਆ ।
ਜਿਸ ਤਹਿਤ ਐਸ.ਆਈ ਬਲਵਿੰਦਰਸਿੰਘ ਸੀ.ਆਈ.ਏ ਤਰਨ ਤਾਰਨ ਸਮੇਤ ਪੁਲਿਸ ਪਾਰਟੀ ਗਸਤ ਵਾ ਤਲਾਸ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਸੀ.ਆਈ.ਏ ਸੇਰੋਂ ਤੋਂ ਝਬਾਲ,ਸਰਾਏ ਅਮਾਨਤ ਖਾਂ, ਨੌਸ਼ਿਹਰਾ ਢਾਲਾ ਆਦਿ ਨੂੰ ਜਾ ਰਹੇ ਸੀ, ਜਦ ਪੁਲਿਸ ਪਾਰਟੀ ਚੀਮਾਂ ਮੋੜ ਬਾ ਹੱਦ ਰਕਬਾ ਪਿੰਡ ਗੰਡੀਵਿੰਡ ਪੁੱਜੀ ਤਾਂ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਪਲੈਂਡਰ ਬਿਨਾ ਨੰਬਰੀ ਪਰ ਤਿੰਨ ਨੌਜਵਾਨ ਪਿੰਡ ਚੀਮਾਂ ਵੱਲੋਂ ਸ਼ੱਕੀ ਹਾਲਤ ਵਿੱਚ ਆਉਂਦੇ ਦਿਖਾਈ ਦਿੱਤੇ।
ਜਿੰਨਾਂ ਨੂੰ ਪੁਲਿਸ ਪਾਰਟੀ ਵੱਲੋਂ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਮੋਟਰਸਾਈਕਲ ਚਾਲਕ ਨੇਆਪਣਾ ਨਾਮ ਜੈਕਸ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਸਾਘਣਾ ਵਿਚਕਾਰ ਬੈਠੇ ਨੌਜਵਾਨ ਨੇ ਆਪਣਾ ਨਾਮ ਨਸੀਬ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਗੰਡੀਵਿੰਡ ਅਤੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਹਰਪਾਲ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਸਾਘਣਾ ਦੱਸਿਆ।ਜਿੰਨਾ ਦੀ ਤਲਾਸ਼ੀ ਕਰਨ ਤੇ 270 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਦੀ ਡਿੱਗੀ ਵਿੱਚੋਂ 1,53,000 ਡਰੱਗ ਮਨੀ ਬ੍ਰਾਮਦ ਹੋਈ।ਜਿਸ ਪਰ ਮੁੱਕਦਮਾ ਨੰਬਰ 05 ਮਿਤੀ 21.01.2024 ਜੁਰਮ 21-(ਸੀ) 29/61/85NDPS ACT ਥਾਣਾ ਸਰਾਏ ਅਮਾਨਤ ਖਾਂ ਦਰਜ਼ ਰਜ਼ਿਸਟਰ ਕੀਤਾ ਗਿਆ ।ਜਿੰਨਾਂ ਨੂੰ ਪੇਸ਼ ਅਦਾਲਤ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ।ਜਿੰਨਾ ਪਾਸੋ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।