ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ, ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

4676240
Total views : 5508481

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਕਮਿਸ਼ਨਰੇਟ ਅੰਮ੍ਰਿਤਸਰ ਵਲੋ ਨਸ਼ਿਆ ਦੀ ਰੋਕਥਾਮ ਲਈ ਚਲਾਈ ਮੁਹਿੰਮ ਤਾਹਿਤ ਪੁਲਿਸ ਦੇ ਹੱਥ ਉਸ ਸਮੇ ਵੱਡੀ ਕਾਮਯਾਬੀ ਹੱਥ ਲੱਗੀ ਜਦ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆ ਸੀ.ਆਈ.ਏ ਸਟਾਫ 2 ਵਲੋ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਜਿਸ ਸਬੰਧੀ ਜਾਣਕਾਰੀ ਦੇਦਿਆਂ ਡੀ.ਸੀ.ਪੀ ਇੰਨਵੈਸਟੀਗੇਸ਼ਨ, ਅੰਮ੍ਰਿਤਸਰ ਹਰਪ੍ਰੀਤ ਸਿੰਘ ਮੰਡੇਰ ਨੇ  ਇਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਵੱਲੋਂ 02 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ   ਇਹਨਾਂ ਦੇ ਕਬਜ਼ੇ ‘ਚੋਂ 3 ਕਿਲੋ ਅਫੀਮ, 1 ਰਿਵਾਲਵਰ (.32 ਬੋਰ), 1 ਰਾਈਫਲ (.12 ਬੋਰ), 01 ਰਾਈਫਲ (ਸਪਰਿੰਗ ਫੀਲਡ .30-6 ਬੋਰ), 44 ਜਿੰਦਾ ਰੋਂਦ, 20 ਹਜ਼ਾਰ ਰੁਪਏ ਡਰੱਗ ਮਨੀ, 01 ਫਾਰਚੂਨਰ ਗੱਡੀ ਅਤੇ 02 ਮੋਬਾਇਲ ਫੋਨ ਬ੍ਰਾਮਦ ਹੋਏ ਹਨ।

ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਉਨਾ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਸੁਰਜੀਤ ਸਿੰਘ ਵਾਸੀ ਪਿੰਡ ਭੱਗੂਪੁਰ ਉਤਾੜ, ਜਿਲ੍ਹਾ ਅੰਮ੍ਰਿਤਸਰ ਦਿਹਾਤੀ, ਉਮਰ 44 ਸਾਲ, ਪੜਾਈ 10ਵੀ ਪਾਸ, ਕੰਮਕਾਰ ਖੇਤੀਬਾੜੀ ਅਤੇ ਗੁਰਕੀਰਤ ਸਿੰਘ ਵਾਸੀ ਹਰਗੋਬਿੰਦਪੁਰਾ ਗੁਰੂ ਕੀ ਵਡਾਲੀ, ਛੇਹਰਟਾ,ਅੰਮ੍ਰਿਤਸਰ, ਉਮਰ 21 ਸਾਲ, ਪੜਾਈ 12ਵੀ ਕਲਾਸ ਵਿੱਚ ਪੜਾ ਰਿਹਾ ਹੈ, ਕੰਮਕਾਰ ਕਿਸੇ ਮੈਡੀਕਲ ਸਟੋਰ ਤੇ ਕੰਮ ਕਰਦਾ ਹੈ, ਵਜ਼ੋ ਹੋਈ ਹੈ।
ਏ.ਐਸ.ਆਈ ਲਾਜਪਤ ਰਾਏ ਸਮੇਤ ਸਾਥੀ ਕਰਮਚਾਰੀਆਂ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਮੁਲਜ਼ਮਾਂ ਨੂੰ ਪ੍ਰਤਾਪ ਸਟੀਲ ਮਿੱਲ ਛੇਹਰਟਾ ਦੇ ਖੇਤਰ ਤੋਂ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਅਫੀਮ ਦੀ ਖੇਪ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਣ ਲਈ ਜਾ ਰਹੇ ਸਨ।ਇਹ ਦੋਨੋਂ ਜਿਸ ਗੱਡੀ ਵਿੱਚ ਅਫੀਮ ਦੀ ਖੇਪ ਦੀ ਸਪਲਾਈ ਦੇਣ ਜਾ ਰਹੀ ਸੀ, ਉਹ ਗੱਡੀ ਫਾਰਚੂਨਰ ਨੰਬਰ PB02-BU-5555 ਵੀ ਜਬਤ ਕੀਤੀ ਹੈ।
ਗ੍ਰਿਫਤਾਰ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਪਤਾ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।ਜਿਸਤੇ ਮੁਕੱਦਮਾਂ ਨੰਬਰ 17 ਮਿਤੀ 22-01-2024 ਜੁਰਮ 18,25,27,29/61/85 ਐਨ.ਡੀ.ਪੀ.ਐਸ ਐਕਟ, 25/54/59 ਅਸਲ੍ਹਾਂ ਐਕਟ, ਥਾਣਾ ਛੇਹਰਟਾ, ਅੰਮ੍ਰਿਤਸਰ ਵਿੱਖੇ ਦਰਜ਼ ਰਜਿਸਟਰ ਕੀਤਾ ਗਿਆ ਹੈ।ਫੜੇ ਗਏ ਦੋਸ਼ੀ ਸੁਰਜੀਤ ਸਿੰਘ ਦੇ ਖਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ ਐਕਟ ਦਾ ਇੱਕ ਮੁਕੱਦਮਾਂ ਜ਼ਿਲਾ ਤਾਰਨ .ਤਾਰਨ ਵਿਖੇ ਦਰਜ਼ ਹੈ। ਇਸ ਸਮੇ  ਏ.ਡੀ.ਸੀ.ਪੀ ਸਿਟੀ-2, ਪ੍ਰਭਜੋਤ ਸਿੰਘ, ਏ.ਸੀ.ਪੀ ਪੱਛਮੀ, ਕਮਲਜੀਤ ਸਿੰਘ ਔਲਖ ,ਇੰਚਾਂਰਜ਼ ਸੀ.ਆਈ.ਏ ਸਟਾਫ-2, ਇੰਸਪੈਕਟਰ ਦਿਲਬਾਗ ਸਿੰਘ ਵੀ ਹਾਜਰ ਸਨ।

 

Share this News