Total views : 5508261
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਖੁਰਾਕ ਸੁਰੱਖਿਆ ਯੋਜਨਾ ਤੋਂ ਹਟਾਏ ਗਏ 10.77 ਲੱਖ ਕਾਰਡਾਂ ਨੂੰ ਬਹਾਲ ਕਰਨ ਦਾ ਵੱਡਾ ਫੈਸਲਾ ਕੀਤਾ ਹੈ। ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਨੂੰ ਇਸ ਮਹੀਨੇ ਤੋਂ ਮੁਫਤ ਰਾਸ਼ਨ ਮਿਲੇਗਾ।
ਸੀ.ਐੱਮ. ਮਾਨ ਨੇ ਕਿਹਾ ਕਿ ਸਕੂਲ ਅਧਿਆਪਕਾਂ ਦੇ ਤਬਾਦਲੇ ਨੂੰ ਸਰਲ ਬਣਾਉਣ ਲਈ ਇੱਕ ਨਵੀਂ ਸਕੀਮ ਨੂੰ ਵੀ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਯੋਗਸ਼ਾਲਾਵਾਂ ਨੂੰ 15 ਨਵੇਂ ਸ਼ਹਿਰਾਂ ਤੱਕ ਵਧਾਇਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਕਾਰਵਾਈ ਦੌਰਾਨ ਸ਼ਹੀਦ ਹੋਏ ਰੱਖਿਆ ਕਰਮਚਾਰੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ 6,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫਰਿਸ਼ਤਾ ਸਕੀਮ 27 ਜਨਵਰੀ ਨੂੰ ਸ਼ੁਰੂ ਕੀਤੀ ਜਾਵੇਗੀ।
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਨਵੇਂ ਚੇਅਰਮੈਨ ਲਾਉਣ ਬਾਰੇ ਸਰਕਾਰ ਨੇ ਤਿਆਰੀ ਖਿੱਚ ਲਈ ਹੈ। ਸੀਐੱਮ ਭਗਵੰਤ ਮਾਨ ਨੇ ਐਲਾਨ ਕੀਤਾ ਕਿ, ਪੀਪੀਐਸਸੀ ਦਾ ਨਵਾਂ ਚੇਅਰਮੈਨ ਸਾਬਕਾ ਪੁਲਿਸ ਅਧਿਕਾਰੀ ਜਤਿੰਦਰ ਸਿੰਘ ਔਲਖ ਆਈ.ਪੀ.ਐਸ ਨੂੰ ਜਾ ਰਿਹਾ ਹੈ। ਦੱਸ ਦਈਏ ਕਿ, ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਵਿੱਚ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਤੋਂ ਖਾਲੀ ਪਿਆ ਹੈ। ਚੇਅਰਮੈਨ ਦਾ ਅਹੁਦਾ ਖਾਲੀ ਹੋਣ ਕਾਰਨ ਸਰਕਾਰ ਨੂੰ ਨਿਯੁਕਤੀਆਂ ਕਰਨ ਵਿੱਚ ਦਿੱਕਤ ਆ ਰਹੀ ਹੈ। ਜਿਕਰਯੋਗ ਹੈ ਕਿ ਜਤਿੰਦਰ ਸਿੰਘ ਔਲਖ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੀ ਰਹਿ ਚੁੱਕੇ ਹਨ ।