ਰਿਸ਼ਵਤ ਲੈ ਕੇ ਕੈਦੀਆਂ ਨੂੰ ਮੋਬਾਈਲ-ਨਸ਼ੀਲਾ ਪਦਾਰਥ ਕਰਦੇ ਜੇਲ ਦੇ 2 ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

4676142
Total views : 5508259

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਲੁਧਿਆਣਾ/ਬਾਰਡਰ ਨਿਊਜ ਸਰਵਿਸ

ਲੁਧਿਆਣਾ ਦੀ ਕੇਂਦਰੀ ਜੇਲ੍ਹ ਦੇ 2 ਡਿਪਟੀ ਸੁਪਰਡੈਂਟਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਰਿਸ਼ਵਤ ਲੈ ਕੇ ਜੇਲ ਦੀ ਬੈਰਕ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਸਪਲਾਈ ਕਰਦੇ ਸਨ। ਉਹ ਯੂਪੀਆਈ ਰਾਹੀਂ ਕੈਦੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਰਿਸ਼ਵਤ ਲੈਂਦੇ ਸਨ।

ਉਹ ਕੈਦੀਆਂ ਤੋਂ ਮੋਬਾਈਲ ਫ਼ੋਨ ਅਤੇ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਕਰਨ ਦੀਆਂ ਖ਼ਬਰਾਂ ਵਿਚ ਵੀ ਰਿਹਾ ਸੀ। ਇਨ੍ਹਾਂ ਦੀ ਪਛਾਣ ਡਿਪਟੀ ਸੁਪਰਡੈਂਟ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਵਜੋਂ ਹੋਈ ਹੈ। ਫੜੇ ਗਏ ਸਮੱਗਲਰਾਂ ਨੇ ਇਨ੍ਹਾਂ ਦੋਵਾਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ।  19 ਦਿਨ ਪਹਿਲਾਂ ਇਸ ਜੇਲ ਦੇ ਕੈਦੀਆਂ ਨੇ ਜਨਮ ਦਿਨ ਦੀ ਪਾਰਟੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪਾਈ ਸੀ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਹਰਕਤ ‘ਚ ਆ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Share this News