ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ!91 ਆਈ.ਪੀ.ਐਸ ਤੇ ਪੀ.ਪੀ.ਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ, ਆਲਮ ਵਿਜੈ ਸਿੰਘ ਅੰਮ੍ਰਿਤਸਰ ਦੇ ਲਗਾਏ ਗਏ ਡੀਸੀਪੀ ਲਾਅ ਐਂਡ ਆਰਡਰ

4676142
Total views : 5508259

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਤੋ ਪਹਿਲਾ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆ 91 ਆਈ.ਪੀ.ਐਸ ਤੇ ਪੀ.ਪੀ.ਐਸ ਅਧਿਕਾਰੀਆ ਦੇ ਤਬਾਦਲੇ ਕਰਨ ਦੀ ਲਿਸਟ ਜਾਰੀ ਕੀਤੀ ਹੈ। ਜਿਸ ਤਾਹਿਤ  ਪੰਜਾਬ ਨੂੰ ਆਪਣੀ ਪਹਿਲੀ ਰੋਡ ਸੇਫਟੀ ਫੋਰਸ (ਐਸ.ਐਸ.ਐਫ.) ਐਸ.ਐਸ.ਪੀ. ਇਸ ਦਾ ਚਾਰਜ ਗਗਨ ਅਜੀਤ ਸਿੰਘ ਨੂੰ ਦਿੱਤਾ ਗਿਆ ਹੈ।

ਇਸ ਦੌਰਾਨ ਆਲਮ ਵਿਜੇ ਸਿੰਘ ਨੂੰ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦਾ ਨਵਾਂ ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਸੌਮਿਆ ਮਿਸ਼ਰਾ ਨੂੰ ਜੁਆਇੰਟ ਸੀਪੀ ਲੁਧਿਆਣਾ ਤੋਂ ਐਸਐਸਪੀ ਫ਼ਿਰੋਜ਼ਪੁਰ ਲਾਇਆ ਗਿਆ ਹੈ।ਆਈਪੀਐਸ ਆਰਐਨ ਧੋਕੇ ਨੂੰ ਸਪੈਸ਼ਲ ਡੀਜੀਪੀ ਇੰਟਰਨਲ ਸਕਿਉਰਿਟੀ ਦਾ ਪੂਰਾ ਚਾਰਜ ਦਿੱਤਾ ਗਿਆ ਹੈ ਜਦੋਂਕਿ ਇਸ ਤੋਂ ਪਹਿਲਾਂ ਉਨ੍ਹਾਂ ਕੋਲ ਈਡੀ ਮਾਈਨਿੰਗ ਦਾ ਚਾਰਜ ਵੀ ਸੀ। ਇਸ ਦੇ ਨਾਲ ਹੀ ਆਈਪੀਐਸ ਮਨਦੀਪ ਸਿੰਘ ਸਿੱਧੂ ਨੂੰ ਡੀਆਈਜੀ ਪ੍ਰਸ਼ਾਸਨ ਦਾ ਚਾਰਜ ਦੇ ਕੇ ਆਈਆਰਬੀ ਦਾ ਚਾਰਜ ਦਿੱਤਾ ਗਿਆ ਹੈ। ਜੇ. ਏਲੇਨਚਾਜਿਅਨ ਹੁਣ ਡੀਆਈਜੀ ਕਾਊਂਟਰ ਇੰਟੈਲੀਜੈਂਸ ਦਾ ਕੰਮ ਦੇਖਣਗੇ। ਅਲਕਾ ਮੀਨਾ ਨੂੰ ਏਆਈਜੀ ਹੈੱਡਕੁਆਰਟਰ ਇੰਟੈਲੀਜੈਂਸ ਤੋਂ ਡੀਆਈਜੀ ਪਰਸਨਲ ਦਾ ਕੰਮ ਦਿੱਤਾ ਗਿਆ ਹੈ।

 

 

Share this News