ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ ਵਿਖੇ ਲਹਿਰਾਇਆ ਕੌਮੀ ਝੰਡਾ

4675718
Total views : 5507562

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਉਪਿੰਦਰਜੀਤ ਸਿੰਘ

  ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ 75ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦ ਉਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦੇ  ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।ਉਨਾਂ ਕਿਹਾ ਕਿ ਇਨਾਂ ਦੀ ਘਾਲਣਾ ਸਦਕਾ ਹੀ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।ਇਸੇ ਤਰਾਂ ਪਹਿਲੀ ਤੇ ਦੂਜੀ ਵਿਸ਼ਵ ਜੰਗ ਵਿੱਚ ਹਿੱਸਾ ਲੈਣ ਵਾਲੇ 65 ਸਾਲ ਤੋਂ ਵੱਧ ਉਮਰ ਵਾਲੇ ਸਾਬਕਾ ਸੈਨਿਕਾਂ/ ਜੰਗੀ ਵਿਧਵਾਵਾਂ ਜਿਨ੍ਹਾਂ ਨੂੰ ਬਿਨਾਂ ਕਿਸੇ ਪੈਨਸ਼ਨ ਲਾਭ ਦੇ ਘਰ ਭੇਜ ਦਿੱਤਾ ਸੀਦੀ ਵਿੱਤੀ ਸਹਾਇਤਾ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਮਹਿਜ਼ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 39 ਹਜ਼ਾਰ 406 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 12 ਹਜ਼ਾਰ 710 ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ।

ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ 64 ਹਜ਼ਾਰ ਕਰੋੜ ਦਾ ਨਿਵੇਸ਼ ਹੋਇਆ – ਅਮਨ ਅਰੋੜਾ

ਹੁਣ ਤੱਕ 40 ਹਜ਼ਾਰ ਸਰਕਾਰੀ ਨੌਕਰੀਆਂ ਅਤੇ 13 ਹਜ਼ਾਰ ਮੁਲਾਜ਼ਮ ਪੱਕੇ ਕੀਤੇ

 ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਗਵੰਤ ਮਾਨ ਸਰਕਾਰਤੁਹਾਡੇ ਦੁਆਰ’ ਸਕੀਮ ਤਹਿਤ 43 ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਯੋਜਨਾ ਤਹਿਤ ਸੂਬੇ ਦੇ ਨਾਗਰਿਕ ਘਰ ਬੈਠੇ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ਇਹ ਸੇਵਾਵਾਂ ਹਾਸਲ ਕਰ ਸਕਦੇ ਹਨ। ਮਾਨ ਸਰਕਾਰ ਦੀ ਇਸ ਪਹਿਲ ਨਾਲ 4000 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲਿਆ ਹੈ। ਉਨਾਂ ਦੱਸਿਆ ਕਿ ਸੂਬੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੇਡਾ ਵੱਲੋਂ 85.23 ਟਨ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲੇ 4 ਕੰਪਰੈੱਸਡ ਬਾਇਓਗੈਸ (327) ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨਜਿਨ੍ਹਾਂ ਵਿੱਚ ਸਾਲਾਨਾ 3.00 ਲੱਖ ਟਨ ਝੋਨੇ ਦੀ ਪਰਾਲੀ ਦੀ ਵਰਤੋਂ ਕੀਤੀ ਜਾਵੇਗੀ। ਇਨ੍ਹਾਂ ਤੋਂ ਇਲਾਵਾ 79.25 ਟਨ ਪ੍ਰਤੀ ਦਿਨ 327 ਦੇ 7 ਹੋਰ ਕੰਪਰੈੱਸਡ ਬਾਇਓਗੈਸ ਪ੍ਰੋਜੈਕਟ ਮਾਰਚ, 2025 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ ਜੋ ਸਾਲਾਨਾ 2.60 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ।

 ਉਨਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਸੌ ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਿਆਰੀ ਹੈ। ਇਸੇ ਤਰਾਂ ਪੰਜਾਬ ਦੇ ਰੌਸ਼ਨ ਭਵਿੱਖ ਲਈ ਮਾਨ ਸਰਕਾਰ ਨੇ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਸਿੱਖਿਆ ਵਿੱਚ ਵਿਆਪਕ ਸੁਧਾਰਾਂ ਅਤੇ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ 200 ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀਆਂ ਦੋ ਨਾਮੀ ਵਿੱਦਿਅਕ ਸਿਖਲਾਈ ਸੰਸਥਾਵਾਂ ਤੋਂ ਅਤੇ 100 ਮੁੱਖ ਅਧਿਆਪਕਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਤੋਂ ਸਿਖਲਾਈ ਦਿੱਤੀ ਗਈ ਹੈ।

 ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਪ੍ਰਣ ਕਰਦੇ ਉਨਾਂ ਕਿਹਾ ਕਿ ਹੁਣ ਤੱਕ ਕਰੀਬ 550 ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ। ਉਨਾਂ ਸਰਕਾਰੀ ਅਦਾਰਿਆਂ ਦੀ ਮਜਬੂਤੀ ਲਈ ਕੀਤੀ ਪਹਿਲ ਦੀ ਗੱਲ ਕਰਦੇ ਕਿਹਾ ਕਿ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ ਅਤੇ ਇਸ ਪਲਾਂਟ ਦਾ ਨਾਮ ਤੀਜੇ ਪਾਤਿਸ਼ਾਹ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ।

ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ।ਸ੍ਰੀ ਅਰੋੜਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਸ਼ਹੀਦਾਂ ਸਬੰਧੀ ਝਾਕੀਆਂ ਨੂੰ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਿਲ ਨਾ ਕਰਨ ਉਤੇ ਇਤਰਾਜ਼ ਜਿਤਾਉਂਦੇ ਦੱਸਿਆ ਕਿ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਐਲਾਨ ਮੁਤਾਬਕ ਇਹ ਝਾਕੀਆਂ ਸੂਬੇ ਭਰ ਵਿੱਚ ਦਿਖਾਈਆਂ ਜਾ ਰਹੀਆਂ ਹਨ।

  ਇਸ ਮੌਕੇ ਮਾਣਯੋਗ ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾਵਿਧਾਇਕ ਡਾ. ਅਜੈ ਕੁਮਾਰ ਗੁਪਤਾਵਿਧਾਇਕ ਮੈਡਮ ਜੀਵਨ ਜੋਤ ਕੌਰਵਿਧਾਇਕ ਡਾ. ਜਸਬੀਰ ਸਿੰਘ ਸੰਧੂਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰਏ.ਡੀ.ਜੀ.ਪੀ. ਸ੍ਰੀ ਪੀ.ਕੇ. ਸਿਨਹਾਆਈ.ਜੀ. ਸ੍ਰੀ ਨਰਿੰਦਰ ਭਾਰਗਵਸੈਕਟਰੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਰਛਪਾਲ ਸਿੰਘਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰਸਾਬਕਾ ਮੰਤਰੀ ਸ੍ਰੀਮਤੀ ਲਸ਼ਮੀਕਾਂਤਾ ਚਾਵਲਾਸ੍ਰੀ ਮਨੀਸ਼ ਅਗਰਵਾਲ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਕੂਲਾਂ ਕਾਲਜਾਂ ਨੂੰ ਕੱਲ 27 ਜਨਵਰੀ ਦੀ ਰਹੇਗੀ ਛੁੱਟੀ

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਬੱਚਿਆਂ ਦੇ ਪ੍ਰੋਗਰਾਮ ਤੋਂ ਖੁਸ਼ ਹੋ ਕੇ ਐਲਾਨ ਕੀਤਾ ਕਿ ਜਿਨ੍ਹਾਂ ਸਕੂਲਾਂ ਅਤੇ ਕਾਲਜਾਂ ਦੇ ਬੱਚਿਆਂ ਨੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ ਹੈ ਉਨਾਂ ਨੂੰ ਕੱਲ 27 ਜਨਵਰੀ ਦੀ ਛੁੱਟੀ ਰਹੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News