





Total views : 5949245







Total views : 5949245ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿਚ ਵੱਡੇ ਪੱਧਰ ’ਤੇ ਪ੍ਰਸ਼ਾਸਨਿਕ ਫੇਰਬਦਲ ਕਰਨ ਦੀ ਤਿਆਰੀ ਕਰ ਲਈ ਹੈ। ਦੱਸਿਆ ਜਾਂਦਾ ਹੈ ਕਿ ਅਗਲੇ ਕੁਝ ਦਿਨਾਂ ਵਿਚ ਵੱਡੇ ਪੱਧਰ ’ਤੇ ਸਿਵਲ ਤੇ ਪੁਲਿਸ ਅਫ਼ਸਰਾਂ ਦੀਆਂ ਬਦਲੀਆਂ ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਹਾਲਾਂਕਿ ਵੀਰਵਾਰ ਨੂੰ ਸਰਕਾਰ ਨੇ 91 ਪੁਲਿਸ ਅਫ਼ਸਰਾਂ ਦੀ ਬਦਲੀ ਕਰ ਕੇ ਫੇਰਬਦਲ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ ਪਰ ਆਗਾਮੀ ਦਿਨਾਂ ਵਿਚ ਹੇਠਾਂ ਤੋਂ ਲੈ ਕੇ ਉੱਪਰ ਤੱਕ ਆਲਾ ਅਫ਼ਸਰਾਂ ਜਿਨ੍ਹਾਂ ਵਿਚ ਡਿਪਟੀ ਕਮਿਸ਼ਨਰ , ਐੱਸਐੱਸਪੀ, ਵਧੀਕ ਡਿਪਟੀ ਕਮਿਸ਼ਨਰ, ਐੱਸਡੀਐੱਮ, ਡੀਐੱਸਪੀ ਸਮੇਤ ਹੋਰ ਅਫ਼ਸਰਾਂ ਨੂੰ ਇਧਰੋਂ ਓਧਰ ਕੀਤਾ ਜਾਵੇਗਾ।ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਨੇ ਸੂਬਾ ਸਰਕਾਰ ਨੂੰ ਪਿੱਤਰੀ ਜ਼ਿਲ੍ਹਿਆਂ ਵਿਚ ਤਾਇਨਾਤ, ਪਿਛਲੇ ਤਿੰਨ ਸਾਲਾਂ ਤੋਂ ਇਕ ਜ਼ਿਲ੍ਹੇ ਜਾਂ ਇਕ ਪੋਸਟ ’ਤੇ ਤਾਇਨਾਤ ਅਫ਼ਸਰਾਂ ਨੂੰ ਬਦਲਣ ਦੇ ਹੁਕਮ ਦਿੱਤੇ ਹੋਏ ਹਨ। ਦੱਸਿਆ ਜਾਂਦਾ ਹੈ ਕਿ ਸੂਬਾ ਸਰਕਾਰ ਨੂੰ ਅਫ਼ਸਰਾਂ ਦੀ ਬਦਲੀ ਕਰ ਕੇ ਮੁੱਖ ਚੋਣ ਅਫ਼ਸਰ ਨੂੰ 31 ਜਨਵਰੀ ਤੱਕ ਬਾਕਾਇਦਾ ਸਰਟੀਫਿਕੇਟ ਦੇਣਾ ਪਵੇਗਾ।
ਬਦਲੇ ਜਾਣਗੇ ਪਿੱਤਰੀ ਜ਼ਿਲ੍ਹਿਆਂ ’ਚ ਤਾਇਨਾਤ ਅਧਿਕਾਰੀ
