ਖ਼ਾਲਸਾ ਕਾਲਜ ਵੂਮੈਨ ਵਿਖੇ ‘ਇਨਵੈਸਟਰ ਅਵੇਅਰਨੈਸ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

4675584
Total views : 5507347

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪਲੇਸਮੈਂਟ ਸੈੱਲ ਵੱਲੋਂ ਸਕਿਉਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (ਐਸ. ਈ. ਬੀ. ਆਈ.) ਅਤੇ ਨੈਸ਼ਨਲ ਸਟਾਕ ਐਕਸਚੇਂਜ ਦੇ ਸਹਿਯੋਗ ਨਾਲ ‘ਇਨਵੈਸਟਰ ਅਵੇਅਰਨੱਸ ਪ੍ਰੋਗਰਾਮ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ’ਚ ਸੈਬੀ (ਐਸ. ਈ. ਬੀ. ਆਈ.) ਦੇ ਐਗਜੈਕਟਿਵ ਡਾਇਰੈਕਟਰ ਸ੍ਰੀ ਐੱਸ. ਵੀ. ਮੁਰਲੀਧਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਸ੍ਰੀ ਮੁਰਲੀਧਰ ਨੂੰ ਪੌਦਾ ਭੇਟ ਕਰਦੇ ਰਸਮੀ ਤੌਰ ’ਤੇ ਜੀ ਆਇਆ ਕਿਹਾ।

ਇਸ ਮੌਕੇ ਸ੍ਰੀ ਮੁਰਲੀਧਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਆਰਥਿਕ ਵਿੱਦਿਆ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਬੀ ਦੇ ਇਨਵੈਸਟਰ ਦੀ ਪੂੰਜੀ ਦੇ ਸਹੀ ਨਿਵੇਸ਼ ਲਈ ਯੋਗਦਾਨ ਪ੍ਰਤੀ ਸੁਚੇਤ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਮਿਊਚਲ ਫੰਡ ਅਤੇ ਸਿਪ (ਐਸ. ਆਈ. ਪੀ.) ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਐਨ. ਆਰ. ਓ- ਐਨ. ਐਸ. ਈ. ਦੇ ਰੀਜ਼ਨਲ  ਹੈੱਡ ਸ. ਜੋਗਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਕੰਪਾਊਡਿੰਗ ਅਤੇ ਹੋਰ ਨਿਵੇਸ਼ ਯੋਜਨਾਵਾਂ ਪ੍ਰਤੀ ਜਾਗਰੂਕ ਕੀਤਾ। ਸੈਮੀਨਾਰ ਦੇ ਅੰਤਲੇ ਸੈਸ਼ਨ ’ਚ ਵਿਦਿਆਰਥਣਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ।
ਇਸ ਦੌਰਾਨ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਵਿਦਵਾਨ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਵਿਦਿਆਰਥਣਾਂ ਨੂੰ ਇਹੋ ਜਿਹੇ ਵਿਸ਼ਿਆਂ ’ਤੇ ਕਰਵਾਏ ਜਾਣ ਵਾਲੇ ਸੈਮੀਨਾਰ ਤੇ ਗਿਆਨ ਹਾਸਲ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਸਟਾਫ਼ ਤੋਂ ਇਲਾਵਾ ਵਿਦਿਆਰਥਣਾਂ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News