Total views : 5507354
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਨੂੰ ਅਦਾ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ, ਉਪਰੰਤ ਵਿਦਿਆਰਥਣਾਂ ਨੂੰ ਪੜ੍ਹਾਈ ਤੋਂ ਇਲਾਵਾ ਸਮਾਜਿਕ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪ੍ਰਿੰ: ਸ: ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ 26 ਜਨਵਰੀ (ਗਣਤੰਤਰ ਦਿਵਸ) ਸਬੰਧੀ ਜਾਣਕਾਰੀ ਪ੍ਰਦਾਨ ਕਰਦਿਆਂ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਸੁਤੰਤਰਤਾ ਸੰਗਰਾਮ ਦੀ ਮਹੱਤਤਾ ਅਤੇ ਗਣਤੰਤਰ ਦਿਵਸ-ਇਕ ਰਾਸ਼ਟਰ ਦੇ ਅਧਿਕਾਰ ਦੀ ਪ੍ਰਾਪਤੀ ਲਈ ਆਜ਼ਾਦੀ ਘੁਲਾਟੀਆਂ ਵੱਲੋਂ ਕੀਤੀਆਂ ਕੁਰਬਾਨੀਆਂ ’ਤੇ ਚਾਨਣਾ ਪਾਇਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਨਾਚ ਅਤੇ ਗੀਤਾਂ ਨਾਲ ਸਬੰਧਿਤ ਇਕ ਸੰਖੇਪ ਪ੍ਰੋਗਰਾਮ ਪੇਸ਼ ਕੀਤਾ।
ਸ: ਨਾਨਕ ਸਿੰਘ ਨੇ ਕਿਹਾ ਕਿ ਅਜ਼ਾਦੀਆਂ ਘੁਲਾਟੀਆਂ ਨੇ ਵਡਮੁੱਲੀਆਂ ਕੁਰਬਾਨੀਆਂ ਦੇ ਕੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਇਆ, ਜਿਸ ਦੀ ਆਜ਼ਾਦੀ ਦੀ ਰੱਖਿਆ ਕਰਨਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਭਰਪੂਰ ਜਾਣਕਾਰੀ ਹੋਣੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸੋਨੇ ਦੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਤੋਂ ਇਲਾਵਾ ਵਿਦਿਆਰਥੀ ਮੌਜ਼ੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ