Total views : 5507063
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਜਿਲ੍ਹਾ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਲੋਂ ਅੱਜ ਵਰਿਆਮ ਕੱਥੂਨੰਗਲ ਟੋਲ ਪਲਾਜ਼ਾ ਨੂੰ ਦੋ ਘੰਟਿਆਂ ਲਈ ਫਰੀ ਕਰ ਦਿੱਤਾ ਗਿਆ। ਇਸ ਮੌਕੇ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਕੁਲਦੀਪ ਸਿੰਘ ਦਾਦੂਜੋਧ ਅਤੇ ਸੂਬਾ ਜਥੇਬੰਦਕ ਸਕੱਤਰ ਸਵਿੰਦਰਪਾਲ ਮੋਹਲੋਵਾਲੀ ਨੇ ਦੱਸਿਆ ਕਿ ਠੱਗ ਏਜੰਟਾਂ ਦੇ ਖਿਲਾਫ ਭਾਨਾ ਸਿੱਧੂ ਵਲੋਂ ਸੰਘਰਸ਼ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਏਜੰਟਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ ਅਤੇ ਭਾਨੇ ਸਿੱਧੂ ਤੇ ਕੇਸ ਦਰ ਕੇਸ ਦਰਜ ਕਰ ਕੇ ਉਸ ਦੀ ਅਵਾਜ ਨੂੰ ਦਬਾਉਣ ਵਿਚ ਲੱਗੀ ਹੋਈ ਹੈ।
ਇਸ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਅਤੇ ਅਜਾਦ ਕਿਸਾਨ ਕਮੇਟੀ ਦੋਆਬਾ ਦਸ਼ਮੇਸ਼ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਵਲੋਂ ਦੋ ਘੰਟੇ ਲਈ ਟੋਲ ਪਲਾਜ਼ਾ ਰੋਕਣ ਲਈ ਸੱਦਾ ਦਿੱਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਪੰਜਾਬ ਉਜਾੜੇ ਦੇ ਮੂੰਹ ਆਇਆ ਹੋਇਆ ਹੈ ਅਤੇ ਅਜਿਹੀ ਸਥਿਤੀ ਵਿਚ ਸਰਕਾਰ ਵਲੋਂ ਲੁਟੇਰਿਆਂ ਦੇ ਪੱਖ ਵਿਚ ਖੜਨਾ ਅਤੇ ਲੋਕ ਹੱਕਾਂ ਦੀ ਅਵਾਜ ਨੂੰ ਦਬਾਉਣਾ ਬਹੁਤ ਗੰਭੀਰ ਮਾਮਲਾ ਹੈ। ਆਗੂਆਂ ਨੇ ਕਿਸਾਨਾਂ ਮਜਦੂਰਾਂ ਨੂੰ 13 ਫਰਵਰੀ ਨੂੰ ਦਿੱਲੀ ਕੂਚ ਕਰਨ ਲਈ ਤਿਆਰ ਬਰ ਤਿਆਰ ਹੋਣ ਦਾ ਵੀ ਸੱਦਾ ਦਿੱਤਾ। ਇਸ ਮੌਕੇ ਕੁਲਵਿੰਦਰ ਜੀਤ ਸਿੰਘ ਅਟਵਾਲ, ਕੈਪਟਨ ਅਜੀਤ ਸਿੰਘ ਸੈਰੋਵਾਲ, ਦਿਲਬਾਗ ਸਿੰਘ ਪੱਬਾਂ ਰਾਲੀ, ਹਰਜੰਤ ਸਿੰਘ ਪੰਨਵਾਂ, ਦਿਲਜੀਤ ਸਿੰਘ ਨਾਗ ਮਜੀਠਾ, ਹਰਜੀਤ ਸਿੰਘ ਮਠੋਲਾ, ਮਹਿੰਦਰ ਸਿੰਘ ਖਹਿਰਾ ਅਤੇ ਹੋਰ ਆਗੂ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-