Total views : 5507063
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਅੱਜ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟ੍ਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟ੍ਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 2024, 15 ਜਨਵਰੀ 2024 ਤੋ 14 ਫਰਵਰੀ 2024 ਨੂੰ ਮੁੱਖ ਰੱਖਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਅਤੇ ਮਿਊਂਸਿਪਲ ਕਾਰਪੋਰੇਸ਼ਨ ਸਵੱਸ਼ ਭਾਰਤ ਮਿਸ਼ਨ ਦੇ ਕੋਆਡੀਨੇਟਰ ਮੈਡਮ ਮਨਦੀਪ ਕੌਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ ਸਾਂਝਾ ਸੈਮੀਨਾਰ ਕੀਤਾ ਗਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਦੇ ਬੱਚਿਆ ਨੂੰ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਗਿਆ, ਬੱਚਿਆ ਨੂੰ ਹਮੇਸ਼ਾ ਖੱਬੇ ਪਾਸੇ ਚੱਲਣ ਲਈ ਸਮਜਾਇਆ ਗਿਆ ਹੈਲਮੇਟ, ਸੀਟ ਬੈਲਟ ਬਾਰੇ ਦੱਸਿਆ ਗਿਆ ਬੱਚਿਆ ਨੂੰ ਸੜਕੀ ਹਾਦਸਿਆਂ ਬਾਰੇ ਜਾਗਰੂਕ ਕੀਤਾ ਗਿਆ,ਟ੍ਰੈਫਿਕ ਰੂਲਜ਼ ਫੋਲੋ ਕਰਨ ਲਈ ਪ੍ਰੇਰਿਤ ਕੀਤਾ ਗਿਆ , ਬੱਚਿਆ ਨੂੰ ਅੰਡਰ ਏਜ ਡ੍ਰਾਈਵਿੰਗ ਕਾਰਨ ਹੁੰਦੇ ਨੁਕਸਾਨ ਬਾਰੇ ਦੱਸਿਆ ਗਿਆ ਮੈਡਮ ਮਨਦੀਪ ਕੌਰ ਵੱਲੋ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਬਾਰੇ ਦੱਸਿਆ ਗਿਆ ਅਤੇ ਕੂੜਾ ਹਮੇਸ਼ਾ ਕੂੜੇਦਾਨ ਵਿਚ ਹੀ ਸੁੱਟਣਾ ਚਾਹੀਦਾ ਹੈ ਬੱਚਿਆ ਨੂੰ ਸਾਫ਼ ਸਫ਼ਾਈ ਬਾਰੇ ਦੱਸਿਆ ਗਿਆ ਇਸ ਮੌਕੇ ਐੱਸ ਆਈ ਦਲਜੀਤ ਸਿੰਘ, ਪ੍ਰਿੰਸੀਪਲ ਵਿਨੋਦ ਕਾਲੀਆ ,ਕੋਆਡੀਨੇਟਰ ਮਨਦੀਪ ਕੌਰ , ਗੁਲਸ਼ਨ ਭਾਟੀਆ ਜੀ ਹਾਜਰ ਸਨ ਇਸ ਤੋ ਇਲਾਵਾ ਗਵਾਲਮੰਡੀ ਸਬਜ਼ੀ ਮੰਡੀ ਦੇ ਦੁਕਾਨਦਾਰਾ ਨਾਲ ਸੈਮੀਨਾਰ ਕੀਤਾ ਗਿਆ ਉਹਨਾਂ ਨੂੰ ਸੜਕ ਤੇ ਵਹੀਕਲ ਲਗਾਉਣ ਕਾਰਨ ਜਾਮ ਲਗਣ ਬਾਰੇ ਦੱਸਿਆ ਗਿਆ ਉਹਨਾਂ ਨੂੰ ਟ੍ਰੈਫਿਕ ਰੂਲਜ਼ ਫੋਲੋ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ ਹੈਲਮੇਟ ਬਾਰੇ ਸਮਝਾਇਆ ਗਿਆ ,ਸੜਕ ਉਪਰ ਵਹੀਕਲ ਲਗਾਓਣ ਤੋ ਮਨਾ ਕੀਤਾ ਗਿਆ।