Total views : 5506912
Total views : 5506912
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ
ਸ਼੍ਰੀ ਸੁਸ਼ੀਲ ਕੁਮਾਰ ਤੁਲੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਨਤਾਰਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸੁਸ਼ੀਲ ਕੁਮਾਰ ਤੁਲੀ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅੰਮ੍ਰਿਤਸਰ ਦੇ ਅਹੁਦੇ ਤੇ ਕਾਰਜਸ਼ੀਲ ਸਨ।
ਇਸ ਮੌਕੇ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਜਿਹੜੀ ਜ਼ਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਉਹ ਪੂਰੀ ਜ਼ਿੰਮੇਵਾਰੀ, ਤਨਦੇਹੀ ਅਤੇ ਇਮਾਨਦਾਰੀ ਨਾਲ਼ ਨਿਭਾਉਣਗੇ ਅਤੇ ਜ਼ਿਲ੍ਹੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦਾ ਭਰਪੂਰ ਯਤਨ ਕਰਨਗੇ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਸ੍ਰੀ ਸੁਸ਼ੀਲ ਕੁਮਾਰ ਤੁਲੀ ਪਹਿਲਾਂ ਵੀ ਜ਼ਿਲ੍ਹਾ ਤਰਨਤਾਰਨ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਬਾਖੂਬੀ ਸੇਵਾਵਾਂ ਨਿਭਾਅ ਚੁੱਕੇ ਹਨ।