ਪਹੂਵਿੰਡ ਦੀ ਘਟਨਾ ਤੋਂ ਗੁਰੂ ਘਰਾਂ ਦੇ ਪ੍ਰਬੰਧਕ ਸਬਕ ਸਿੱਖਣ- ਜਥੇ.ਹਵਾਰਾ ਕਮੇਟੀ

4675347
Total views : 5506909

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਸਰਬੱਤ ਖਾਲਸਾ ਵਲੋਂ ਥਾਪੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋ ਨਿਰਧਾਰਿਤ ਕਮੇਟੀ ਨੇ ਗੁਰਦਵਾਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿੱਖੇ ਵਾਪਰੀ ਮੰਦਭਾਗੀ ਘਟਨਾ ਦੀ ਭਰਪੂਰ ਨਿੰਦਾ ਕੀਤੀ।ਕਮੇਟੀ ਆਗੂਆਂ ਨੇ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਦੀ ਪਵਿਤ੍ਰਤਾ ਆਨ ਸ਼ਾਨ ਨੂੰ ਮੁੱਖ ਰੱਖਦਿਆਂ ਸ਼ਹੀਦੀ ਪਾਉਣ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ,ਸਮੂਹ ਸ਼ਹੀਦਾਂ ਅਤੇ ਬੰਦੀ ਸਿੰਘਾਂ ਦੀ ਤਸਵੀਰਾਂ ਨੂੰ ਗੁਰਦਵਾਰਿਆਂ ਅਤੇ ਹੋਰ ਧਾਰਮਿਕ ਸਮਾਗਮਾਂ ਤੇ ਸ਼ਸ਼ੋਭਿਤ ਕਰਨਾ ਕੌਮੀ ਭਾਵਨਾਵਾਂ ਦਾ ਸਤਿਕਾਰ ਕਰਨਾ ਅਤੇ ਵਿਰਾਸਤ ਨੂੰ ਸੰਭਾਲਣਾ ਹੈ। ਇਸ ਬਾਰੇ ਕਿਸੇ ਨੂੰ ਇਤਰਾਜ਼ ਨਹੀਂ ਕਰਨਾ ਚਾਹੀਦਾ।

ਕਮੇਟੀ ਆਗੂ ਪ੍ਰੋ ਬਲਜਿੰਦਰ ਸਿੰਘ, ਬਲਦੇਵ ਸਿੰਘ ਨਵਾਂ ਪਿੰਡ, ਮਹਾਂਬੀਰ ਸਿੰਘ ਸੁਲਤਾਨਵਿੰਡ, ਰਘਬੀਰ ਸਿੰਘ ਭੁੱਚਰ, ਨਿਰਮਲ ਸਿੰਘ ਵਲਟੋਹਾ, ਸੱਜਨ ਸਿੰਘ ਪੱਟੀ, ਜੁਗਰਾਜ ਸਿੰਘ ਪੱਟੀ, ਪ੍ਰਤਾਪ ਸਿੰਘ ਸਕੱਤਰਾਂ, ਸਰਬਜੀਤ ਸਿੰਘ ਸਕੱਤਰਾਂ, ਮੱਖਣ ਸਿੰਘ,ਸਤਜੋਤ ਸਿੰਘ ਮੁਧਲ ,ਨਰਿੰਦਰ ਸਿੰਘ ਗਿੱਲ ਆਦਿ ਨੇ ਕਿਹਾ ਕਿ ਗੁਰਦਵਾਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਦੀ ਘਟਨਾਂ ਤੋਂ ਸਾਰੇ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਸਬਕ ਸਿੱਖਣ ਦੀ ਲੋੜ ਹੈ ਕਿ ਪੰਥਕ ਭਾਵਨਾਵਾਂ ਅੱਗੇ ਬੇਲੋੜਾ ਟਕਰਾਵ ਨਹੀ ਕਰਨਾ ਚਾਹੀਦਾ ਬਲਕਿ ਕੌਮ ਲਈ ਸ਼ਹੀਦੀਆਂ ਦੇਣ ਵਾਲਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਹਰ ਪੱਖੋਂ ਉਭਾਰਨਾ ਚਾਹੀਦਾ ਹੈ।

Share this News