ਨਵ ਵਿਆਹੇ ਜੋੜੇ ਦੀ ਸੜਕ ਹਾਦਸੇ ‘ਚ ਹੋਈ ਮੌਤ! ਚਾਰ ਮਹੀਨੇ ਪਹਿਲਾਂ ਹੀ ਹੋਇਆ ਸੀ ਕਾਜਲ ਤੇ ਅਰਸ਼ਦੀਪ ਦਾ ਵਿਆਹ

4675245
Total views : 5506768

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਲੱਡੂ, ਲਾਲੀ ਕੈਰੋ

ਜ਼ਿਲ੍ਹਾ ਤਰਨਤਾਰਨ ਵਿੱਚ ਬੀਐਸਐਫ ਦੀ ਸਿੰਘਪੁਰਾ ਛਾਉਣੀ ਨੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਬਾਈਕ ਸਵਾਰ ਨਵੇਂ ਵਿਆਹੇ ਜੋੜੇ ਦੀ  ਮੌਕੇ ‘ਤੇ ਮੌਤ ਹੋ ਗਈ, ਜਦਕਿ ਇਸ ਹਾਦਸੇ ਵਿੱਚ ਇੱਕ ਸਿੰਘਪੁਰਾ ਦਾ ਹੀ ਰਹਿਣ ਵਾਲੇ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਅਰਸ਼ਪ੍ਰੀਤ ਸਿੰਘ ਅਤੇ ਕਾਜਲ ਵਜੋਂ ਹੋਈ ਹੈ, ਜੋ ਕਿ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੱਧਰੀ ਕਲਾਂ ਦੇ ਦੱਸੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਰਸ਼ਦੀਪ ਸਿੰਘ ਦੇ ਪਿਤਾ ਹਰਦੇਵ ਸਿੰਘ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਅਤੇ ਕਾਜਲ ਦੇ ਵਿਆਹ ਨੂੰ 4 ਮਹੀਨੇ ਹੋਏ ਸਨ ਅਤੇ ਅੱਜ ਭਿੱਖੀਵਿੰਡ ਵਿਖੇ ਦਵਾਈ ਲੈਣ ਆਏ ਸੀ। ਦੋਵੇਂ ਦਵਾਈ ਲੈ ਕੇ ਵਾਪਸ ਜਾ ਰਹੇ ਸਨ ਤਾਂ ਸਿੰਘਪੁਰਾ ਦੀ ਬੀ.ਐਸ.ਐਫ. ਦੀ ਛਾਉਣੀ ਨੇੜੇ ਮੋਟਰਸਾਈਕਲ ਸਵਾਰ ਨਾਂਲ ਐਕਸੀਡੈਂਟ ਹੋ ਗਿਆ, ਜਿਸ ਨਾਲ ਇੱਕ ਅਣਪਛਾਤੀ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਉਨ੍ਹਾਂ ਦੇ ਲੜਕੇ ਅਰਸ਼ਦੀਪ ਸਿੰਘ ਅਤੇ ਨਹੁੰ ਕਾਜਲ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਵਿੱਚ ਇੱਕ ਹੋਰ ਵਿਅਕਤੀ ਜੋ ਆਪਣੇ ਮੋਟਰਸਾਈਕਲ ‘ਤੇ ਸਵਾਰ ਜਸਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਸਿੰਘਪੁਰਾ ਗੰਭੀਰ ਗੰਭੀਰ ਰੂਪ ਨਾਲ ਜ਼ਖਮੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਭਿਖੀਪਿੰਡ ਦੇ ਨਿੱਜੀ ਹਸਪਤਾਲ ਵਿਖੇ ਰਾਹਗੀਰਾਂ ਦੀ ਮਦਦ ਨਾਲ ਦਾਖਲ ਕਰਵਾਇਆ ਗਿਆ।ਉੱਥੇ ਹੀ ਮੌਕੇ ‘ਤੇ ਥਾਣਾ ਸੁਰਸਿੰਘ ਦੀ ਪੁਲਿਸ ਦੇ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Share this News