Total views : 5506768
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੁਲੀਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਇੱਕ ਸਾਂਝੀ ਕਾਰਵਾਈ ਦੌਰਾਨ ਗੈਰ ਕਾਨੂੰਨੀ ਢੰਗ ਨਾਲ ਨਿੱਜੀ ਤੌਰ ’ਤੇ ਚਲਾਏ ਜਾ ਰਹੇ ਦੋ ਨਸ਼ਾ ਛੁਡਾਊ ਕੇਂਦਰਾਂ ਤੇ ਛਾਪੇ ਮਾਰੇ ਹਨ, ਜਿੱਥੋਂ ਲਗਪੱਗ 40 ਮਰੀਜ਼ਾਂ ਨੂੰ ਬਚਾਇਆ ਗਿਆ ਤੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਭੇਜਿਆ ਗਿਆ।ਇਸ ਸਬੰਧੀ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦੋ ਨਸ਼ਾ ਛਡਾਊ ਕੇਂਦਰ ਛੇਹਰਟਾ ਅਤੇ ਸੁਲਤਾਨਵਿੰਡ ਇਲਾਕੇ ਵਿੱਚ ਚੱਲ ਰਹੇ ਸਨ। ਇਹ ਦੋਵੇਂ ਗੈਰ ਕਾਨੂੰਨੀ ਹਨ ਅਤੇ ਨਿੱਜੀ ਤੌਰ ’ਤੇ ਚਲਾਏ ਜਾ ਰਹੇ ਹਨ। ਜਿਨ੍ਹਾਂ ਦੀ ਜਾਂਚ ਦੌਰਾਨ ਕਈ ਖਾਮੀਆਂ ਸਾਹਮਣੇ ਆਈਆਂ ਹਨ, ਪੁਲੀਸ ਨੇ ਇਹ ਦੋਵਾਂ ਨਸ਼ਾ ਛੁਡਾਊ ਕੇਂਦਰਾਂ ਨੂੰ ਸੀਲ ਕਰ ਦਿੱਤਾ।
ਛਾਪੇ ਮਾਰਨ ਵਾਲੀ ਟੀਮ ਦੀ ਅਗਵਾਈ ਪੁਲੀਸ ਦੇ ਏਡੀਸੀਪੀ ਡਾਕਟਰ ਦਰਪਨ ਆਹਲੂਵਾਲੀਆ ਅਤੇ ਏਸੀਪੀ ਮਨਿੰਦਰ ਪਾਲ ਸਿੰਘ ਕਰ ਰਹੇ ਸਨ। ਇਸ ਟੀਮ ਵਿੱਚ ਸਿਹਤ ਵਿਭਾਗ ਵੱਲੋਂ ਡਾਕਟਰ ਭਾਰਤੀ ਧਵਨ ਅਤੇ ਹੋਰ ਸਿਹਤ ਕਰਮਚਾਰੀ ਸ਼ਾਮਲ ਸਨ। ਬੁਲਾਰੇ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਇਨ੍ਹਾਂ ਦੋਵਾਂ ਕੇਂਦਰਾਂ ਬਾਰੇ ਸ਼ਿਕਾਇਤ ਮਿਲੀ ਸੀ ਕਿ ਇੱਥੇ ਇਲਾਜ ਲਈ ਮਰੀਜ਼ਾਂ ਦੇ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ। ਇਨ੍ਹਾਂ ਕੇਂਦਰਾਂ ਦੀ ਜਾਂਚ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਅੱਜ ਪੁਲੀਸ ਅਤੇ ਸਿਹਤ ਵਿਭਾਗ ਦੀ ਟੀਮ ਨੇ ਇੱਥੇ ਛਾਪਾ ਮਾਰਿਆ। ਇਸ ਕਾਰਵਾਈ ਦੌਰਾਨ ਇਨ੍ਹਾਂ ਦੋਵਾਂ ਨਸ਼ਾ ਛੁਡਾਊ ਕੇਂਦਰਾਂ ਵਿੱਚੋਂ ਲਗਪੱਗ 40 ਨਸ਼ਾ ਮਰੀਜ਼ਾਂ ਨੂੰ ਬਚਾਇਆ ਗਿਆ, ਜਿਨ੍ਹਾਂ ਨੇ ਇਹਨਾਂ ਕੇਂਦਰਾਂ ਵਿੱਚ ਹੋ ਰਹੇ ਅਨਮਨੁਖੀ ਤਸ਼ੱਦਦ ਬਾਰੇ ਵੀ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇੱਥੋਂ ਬਚਾਏ ਗਏ ਮਰੀਜ਼ਾਂ ਨੂੰ ਬਿਹਤਰ ਇਲਾਜ ਵਾਸਤੇ ਸਰਕਾਰੀ ਨਸ਼ਾ ਛਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹਨਾਂ ਕੇਂਦਰਾਂ ਵਿੱਚ ਮੁੱਢਲੀਆਂ ਸਹੂਲਤਾਂ ਦੀ ਵੱਡੀ ਕਮੀ ਸੀ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵੀ ਹੋ ਰਹੀ ਸੀ।