ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਲੇਖਾਕਾਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ

4676807
Total views : 5509220

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਐਫਆਈਆਰ ਨੰ. 01, ਮਿਤੀ 31.01.2024 ਨੂੰ ਉਕਤ ਕਰਮਚਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਵਸਨੀਕ ਮੇਜਰ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

ਮੁਲਜ਼ਮ ਪਹਿਲਾਂ ਹੀ ਨਿਆਂਇਕ ਹਿਰਾਸਤ ਅਧੀਨ ਬੰਦ ਹੈ ਜੇਲ੍ਹ ਵਿਚ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਇਹ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਸ਼ਿਕਾਇਤ ਵਿੱਚ ਦੋਸ਼ਾਂ ਨੂੰ ਸਹੀ ਅਤੇ ਦਰੁੱਸਤ ਪਾਇਆਜਿਸ ਕਾਰਨ ਉਕਤ ਮੁਲਜ਼ਮ ਕਰਮਚਾਰੀ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਏਆਈਟੀ ਦਾ ਇਹ ਮੁਲਾਜ਼ਮ ਇਸ ਸਮੇਂ ਇੱਕ ਹੋਰ ਰਿਸ਼ਵਤ ਦੇ ਮਾਮਲੇ ਵਿੱਚ ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਤਹਿਤ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹੈ ਤੇ ਇਸ ਕੇਸ ਵਿਛ ਜਲਦੀ ਹੀ ਉਸ ਨੂੰ ਗ੍ਰਿਫਤਾਰੀ ਕਰਨ ਲਈ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿਬੀਤੀ ਜਨਵਰੀ, 2023 ਨੂੰ ਦਰਜ ਕੀਤੇ ਗਏ ਇਸ ਕੇਸ ਵਿੱਚਇੱਕ ਸਹਿ-ਦੋਸ਼ੀ ਏਆਈਟੀ ਲਾਅ ਅਫਸਰ ਗੌਤਮ ਮਜੀਠੀਆਜੋ ਕਿ ਗ੍ਰੀਨ ਫੀਲਡਮਜੀਠਾ ਰੋਡਅੰਮ੍ਰਿਤਸਰ ਦਾ ਰਹਿਣ ਵਾਲਾ ਹੈਨੂੰ ਪਹਿਲਾਂ ਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਵੀ ਨਿਆਂਇਕ ਹਿਰਾਸਤ ਵਿੱਚ ਹੈ।

ਕਈ ਹੋਰਨਾਂ ਦੇ ਵੀ ਅੜਿੱਕੇ ਆਉਣ ਦੇ ਚਰਚੇ-

ਜਾਣਕਾਰ ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਟਰੱਸਟ ਦੇ ਕਈ ਹੋਰ ਮੁਲਾਜਮਾਂ ਦੇ ਅੜਿਕੇ ਆਉਣ ਦੇ ਚਰਚੇ ਹਨ, ਜਾਣਕਾਰੀ ਅਨੁਸਾਰ ਨਗਰ ਸੁਧਾਰ ਟਰੱਸਟ ਵਲੋ ਤੱਤਕਲੀਨ ਚੇਅਰਮੈਨ ਦੇ ਪਿੰਡ ਡਲੀਰੀ ਵਿਖੇ ਕਰਵਾਏ ਗਏ ਕੰਮ ਦਾ ਮਾਮਲਾ ਵੀ ਮੁੱਖ ਮੰਤਰੀ ਦੇ ਦਰਬਾਰ  ਪਾਹੁੰਚ ਚੁੱਕਾ ਹੈ, ਜਿਥੇ ਬਿਨਾ ਕੰਮ ਤੋ ਹੀ ਇਕ ਜੇ.ਈ ਵਲੋ ਬਿੱਲ ਬਣਾਕੇ ਅਦਾਇਗੀ ਕਰਵਾਉਣ ਦੀ ਕੋਸ਼ਿਸ ਕੀਤੀ ਗਈ ਸੀ, ਪਰ ਉਚ ਅਧਿਕਾਰੀਆ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋ ਬਾਅਦ ਅਦਾਇਗੀ ਰੋਕ ਦਿੱਤੀ ਗਈ ਸੀ ਪਰ ਜੇ.ਈ ਵਲੋ ਬਿਨਾ ਕੰਮ ਤੋ ਬਿੱਲ ਤਿਆਰ ਕਰਨ ਸਬੰਧੀ ਕੋਈ ਕਾਰਵਾਈ ਨਾ ਕਰਨ ਕਰਕੇ ਆਪ ਦੇ ਕੁਝ ਆਗੂਆਂ ਵਲੋ ਉੱਚ ਪੱਧਰੀ ਜਾਂਚ ਲਈ ਸਰਕਾਰ ਦੇ ਧਿਆਨ ਵਿੱਚ ਇਹ ਮਾਮਲਾ ਲਿਆਕੇ ਇਸ ਦੀ ਪੜਤਾਲ ਵਿਜੀਲੈਸ ਤੋ ਕਰਾਉਣ ਦੀ ਮੰਗ ਕੀਤੀ ਗਈ ਹੈ।

Share this News