ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਦਿੱਤੀਆਂ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ

4673904
Total views : 5504742

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਨੇ 40 ਸਾਲਾਂ ਬਾਅਦ ਹਾਕੀ ਦੇ ਖੇਤਰ ਵਿੱਚ ਦੇਸ਼ ਲਈ ਕਾਂਸੀ ਦਾ ਤਮਗਾ ਜਿੱਤਿਆ ਅਤੇ ਕ੍ਰਿਕਟ ਤੇ ਸ਼ਾਟ ਪੁੱਟ ਦੇ ਖੇਤਰ ਵਿੱਚ ਨਾਮਣਾ ਖੱਟਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਸਮਾਗਮ ਕਰਵਾ ਕੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਨਵੇਂ ਬਣੇ ਆਡੀਟੋਰੀਅਮ ਦਾ ਉਦਘਾਟਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਖੇਡ ਹੋਣ ਦੇ ਬਾਵਜੂਦ ਪਹਿਲਾਂ ਲੋਕ ਹਾਕੀ ਦੀ ਖੇਡ ਪ੍ਰਤੀ ਉਦਾਸੀਨ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਦੇਸ਼ ਅਤੇ ਸੂਬੇ ਵਿਚ ਇਸ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰ ਦਿੱਤੀ ਹੈ।
ਖੇਡਾਂ ਅਤੇ ਨਸ਼ਾ-ਵਿਰੋਧੀ ਮੁਹਿੰਮ ਨੂੰ ਜੋੜ ਕੇ ਅਗਲੇ ਵਿੱਤੀ ਸਾਲ ਵਿੱਚ ਵਿਸ਼ਾਲ ਬਜਟ ਰੱਖਣ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹਾਕੀ ਦੇ 9, ਕ੍ਰਿਕਟ ਦੇ ਇਕ ਅਤੇ ਸ਼ਾਟ ਪੁੱਟ ਦੇ ਇਕ ਖਿਡਾਰੀ ਸਮੇਤ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਖਿਡਾਰੀਆਂ ਨੂੰ ਪੀ.ਪੀ.ਐਸ. ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਵਿੱਚ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਅਤੇ ਦਿਲਪ੍ਰੀਤ ਸਿੰਘ (ਹਾਕੀ ਤੋਂ) ਅਤੇ ਹਰਮਨਪ੍ਰੀਤ ਕੌਰ (ਕ੍ਰਿਕਟ) ਅਤੇ ਤੇਜਿੰਦਰ ਤੂਰ (ਸ਼ਾਟ ਪੁੱਟ) ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਚਾਰ ਹਾਕੀ ਖਿਡਾਰੀਆਂ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਨੂੰ ਪੀ.ਸੀ.ਐਸ. ਨਿਯੁਕਤ ਕੀਤਾ ਗਿਆ ਹੈ।
 ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਉਸ ਲਈ ਬਹੁਤ ਵੱਡਾ ਦਿਨ ਹੈ, ਉਨ੍ਹਾਂ 2021 ਵਿੱਚ ਤਮਗਾ ਜਿੱਤਿਆ ਸੀ ਪਰ ਅੱਜ ਇਹ ਨੌਕਰੀ ਮਿਲੀ ਹੈ। ਇਹ ਮੁੱਖ ਮੰਤਰੀ ਦੇ ਖ਼ੁਦ ਖੇਡ ਪ੍ਰੇਮੀ ਹੋਣ ਕਾਰਨ ਸੰਭਵ ਹੋਇਆ। ਹਰਮਨਪ੍ਰੀਤ ਸਿੰਘ ਨੇ ਸੂਬਾ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਪਹਿਲਕਦਮੀ ਦੀ ਵੀ ਸ਼ਲਾਘਾ ਕੀਤੀ।
ਇਕ ਹੋਰ ਖਿਡਾਰੀ ਰੁਪਿੰਦਰਪਾਲ ਸਿੰਘ ਨੇ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੀ.ਸੀ.ਐਸ. ਖਿਡਾਰੀਆਂ ਨੂੰ ਕਿਸੇ ਸੂਬਾ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ। ਰੁਪਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਨਾ ਮਿਲੇਗੀ।
ਨਿਯੁਕਤ ਹੋਏ ਦੋ ਅਧਿਕਾਰੀ ਜਿਲਾ ਅੰਮ੍ਰਿਤਸਰ ਨਾਲ ਸਬੰਧਿਤ
ਸ਼ਮਸ਼ੇਰ ਦਾ ਜਨਮ 29 ਜੁਲਾਈ 1997 ਨੂੰ ਅੰਮ੍ਰਿਤਸਰ ਦੇ ਸਰਹੱਦੀ ਸ਼ਹਿਰ ਅਟਾਰੀ ਵਿੱਚ ਹੋਇਆ ਸੀ। ਉਹ 2019 ਤੋਂ ਭਾਰਤੀ ਹਾਕੀ ਟੀਮ ਨਾਲ ਹੈ। ਹੁਣ ਤੱਕ ਉਹ ਪੰਜਾਬ ਨੈਸ਼ਨਲ ਬੈਂਕ ਵਿੱਚ ਕੰਮ ਕਰ ਰਿਹਾ ਹੈ।  ਗੁਰਜੰਟ ਦਾ ਜਨਮ 26 ਜਨਵਰੀ 1995 ਨੂੰ ਅੰਮ੍ਰਿਤਸਰ ਵਿੱਚ ਹੋਇਆ ਸੀ। ਫਾਰਵਰਡ ਖਿਡਾਰੀ ਗੁਰਜੰਟ 2017 ਤੋਂ ਭਾਰਤੀ ਹਾਕੀ ਟੀਮ ਲਈ ਖੇਡ ਰਿਹਾ ਹੈ।
Share this News