‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ ਬ੍ਰਹਮਪੁਰਾ ਦੀ ਅਗਵਾਈ ‘ਚ ਅਕਾਲੀ ਵਰਕਰਾਂ ਨੇ ਫ਼ਤਿਹਾਬਾਦ ਵਿਖੇ ਕੀਤੀ ਮੀਟਿੰਗ

4677779
Total views : 5511138

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ ਅੱਜ ਹਲਕਾ ਖਡੂਰ ਸਾਹਿਬ ਦੇ ਪਿੰਡ ਫ਼ਤਿਹਾਬਾਦ ਵਿਖੇ ਸਮੂਹ ਵਰਕਰਾਂ ‘ਤੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ।‌

ਇਹ ਮੀਟਿੰਗ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ 07 ਫ਼ਰਵਰੀ, ਨੂੰ ਹਲਕਾ ਖਡੂਰ ਸਾਹਿਬ ਵਿਖੇ ਕੱਢੀ ਜਾ ਰਹੀ, ‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ ਵੱਖ-ਵੱਖ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਇਸ ਯਾਤਰਾ ਨੂੰ ਪੂਰਨ ਰੂਪ ਵਿੱਚ ਸਫ਼ਲ ਬਣਾਇਆ ਜਾ ਸਕੇ

Share this News