Total views : 5510998
Total views : 5510998
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ ਲਾਲੀ ਕੈਰੋ
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਪੁਰਾਣੀ ਸ਼ੂਗਰ ਮਿੱਲ, ਸੇਰੋਂ (ਤਰਨ ਤਾਰਨ) ਵਿਖੇ ਕਰਵਾਏ ਗਏ ਵਿਸ਼ਾਲ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਜਿੱਥੇ ਤਰਨ ਤਰਨ ਹਲਕੇ ਸਮੇਤ ਜ਼ਿਲ੍ਹੇ ਦੇ ਵੱਖ ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੂਰੇ ਜਾਹੋ ਜਲਾਹ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਉਥੇ ਤਰਨ ਤਰਨ ਦੀ ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਉਘੇ ਆਗੂ ਤੇ ਕੌਂਸਲਰ ਸਰਬਿੰਦਰ ਸਿੰਘ ਭਰੋਵਾਲ ਦੀ ਅਗਵਾਈ ਵਿੱਚ ਵਾਰਡ ਦੇ ਮੋਹਤਵਰਾਂ ਦਾ ਵਿਸ਼ਾਲ ਕਾਫਲਾ ਬੱਸਾਂ, ਮੋਟਰ ਗੱਡੀਆਂ ਤੇ ਮੋਟਰਸਾਈਕਲਾਂ ਤੇ ਸਮਾਗਮ ਵਾਲੇ ਸਥਾਨ ਲਈ ਰਵਾਨਾ ਹੋਇਆ।
ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਸਰਬਿੰਦਰ ਸਿੰਘ ਭਰੋਵਾਲ ਨੇ ਕਿਹਾ ਕਿ ਹਲਕਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੀ ਸੁਚੱਜੀ ਅਗਵਾਈ ਵਿੱਚ ਅੱਜ ਇਹ ਜੋ ਵੱਡੇ ਵੱਡੇ ਕਾਫਲੇ ਸਮਾਗਮ ਲਈ ਰਵਾਨਾ ਹੋਏ ਹਨ।
ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀਆਂ ਦੀ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਨ ਲਈ ਕੌਂਸਲਰ ਭਰੋਵਾਲ ਦੀ ਅਗਵਾਈ ਵਿੱਚ ਵੱਡਾ ਕਾਫਲਾ ਰਵਾਨਾ
ਇਸ ਤੋਂ ਵਿਰੋਧੀ ਧਿਰਾਂ ਨੂੰ ਸਪਸ਼ਟ ਹੋ ਜਾਣਾ ਚਾਹੀਦਾ ਹੈ ਕਿ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਹਰ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਕੇ ਅਗਲੇ ਪਿਛਲੇ ਸਭ ਰਿਕਾਰਡਾਂ ਨੂੰ ਮਾਤ ਪਾਏਗੀ। ਉਹਨਾਂ ਕਿਹਾ ਕਿ ਇਸ ਸਮਾਗਮ ਪ੍ਰਤੀ ਪਾਰਟੀ ਵਰਕਰਾਂ ਤੇ ਆਮ ਲੋਕਾਂ ਵਿੱਚ ਪਾਏ ਗਏ ਉਤਸਾਹ ਨੇ ਦੱਸ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਹੀ ਲੋਕਾਂ ਦੀਆਂ ਆਸਾਂ ਉਮੀਦਾਂ ਤੇ ਖਰਾ ਉਤਰ ਸਕਦੀ ਹੈ।ਉਹਨਾਂ ਨੇ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੁੱਜੇ ਆਗੂਆਂ ਮੁਤਬਾਰਾ ਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਾਥ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤ।ਇਸ ਮੌਕੇ ਮਨਜੀਤ ਸਿੰਘ ਮੰਨਾ, ਰਜਿੰਦਰ ਸਿੰਘ ਪੱਖੋਕੇ,ਬਾਪੂ ਸੰਤੋਖ ਸਿੰਘ, ਮਾਸਟਰ ਬਖਸ਼ੀਸ਼ ਸਿੰਘ ਜਵੰਦਾ, ਮਾਸਟਰ ਕਵਲਜੀਤ ਸਿੰਘ ਰੰਧਾਵਾ, ਮਨਿੰਦਰ ਸਿੰਘ ਲਾਲੀ ਖਾਂ ਛਾਪੜੀ, ਹਰਭਜਨ ਸਿੰਘ ਕੈਰੋ, ਜਰਮਨਜੀਤ ਸਿੰਘ, ਮੈਨੇਜਰ ਬਲਦੇਵ ਸਿੰਘ ਪੰਨੂ, ਗੁਰਦੇਵ ਸਿੰਘ, ਸੁਖਚੈਨ ਸਿੰਘ, ਅਵਨ ਕੁਮਾਰ ਬੇਦੀ, ਸੁਖਮੰਦਰ ਸਿੰਘ ਗਿੱਲ, ਮੈਨੇਜਰ ਕੇਵਲ ਸਿੰਘ, ਸ਼ਵਿੰਦਰ ਸਿੰਘ ਭੱਟੀ, ਦਲਜੀਤ ਸਿੰਘ ਬੇਦੀ, ਹਰਭਜਨ ਸਿੰਘ ਠਾਣੇਦਾਰ, ਸਾਹਿਬ ਸਿੰਘ ਘੁੰਮਣ, ਬਲਵਿੰਦਰ ਸਿੰਘ ਬਾਠ, ਲਵ ਪ੍ਰਤਾਪ ਸਿੰਘ ਮੰਡ, ਬਿਕਰਮ ਸਿੰਘ, ਸੋਹਣ ਸਿੰਘ ਲੋਪੋਕੇ, ਸੰਦੀਪ ਸਿੰਘ ਗਿੱਲ, ਮਨਜੀਤ ਸਿੰਘ ਥਾਣੇਦਾਰ, ਜਸਬੀਰ ਸਿੰਘ ਕੰਗ, ਅਜੀਤ ਸਿੰਘ ਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ