ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਕਰਵਾਈ ਗਈ ਵਿਦਾਇਗੀ ਪਾਰਟੀ

4677686
Total views : 5510789

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਸ: ਨਾਨਕ ਸਿੰਘ ਦੇ ਸਹਿਯੋਗ ਨਾਲ 10+2ਵੀਂ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੇ ਸ਼ੁਰੂ ’ਚ ਵੱਖ-ਵੱਖ ਵਿਦਿਆਰਥਣਾਂ ਵੱਲੋਂ ਡਾਂਸ ਪੇਸ਼ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਦੀਆਂ ਵੱਖ-ਵੱਖ ਹਾਸੇ ਨਾਲ ਭਰਪੂਰ ਖੇਡਾਂ ਕਰਵਾਈਆਂ ਗਈਆਂ।


ਉਕਤ ਵਿਦਿਆਰਥਣਾਂ ਨੇ ਕਾਲਜ ਪ੍ਰਿੰ: ਸ: ਨਾਨਕ ਸਿੰਘ, ਸਮੂੰਹ ਸਟਾਫ਼ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀ ਵਿਦਾਇਗੀ ’ਤੇ ਸ਼ਾਨਦਾਰ ਸਮਾਗਮ ਕਰਵਾਇਆ। ਸਾਰੀਆਂ ਵਿਦਿਆਰਥਣਾਂ ਵੱਲੋਂ ਕਾਲਜ ਦੀਆਂ ਕਦਰਾਂ-ਕੀਮਤਾਂ ਤੇ ਮਿਲੇ ਪਿਆਰ ਨੂੰ ਬਰਕਰਾਰ ਰੱਖਦੇ ਹੋਏ ਭਵਿੱਖ ’ਚ ਸਖ਼ਤ ਮਿਹਨਤ ਕਰਨ ਦਾ ਪ੍ਰਣ ਲਿਆ ਗਿਆ।
ਇਸ ਮੌਕੇ ਪ੍ਰਿੰ: ਸ: ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਸੰਸਥਾਵਾਂ ਦਾ ਧੁਰਾ ਹੁੰਦੇ ਹਨ ਤੇ ਸੰਸਥਾਵਾਂ ਉਨ੍ਹਾਂ ਦੇ ਕਿਰਦਾਰ ਬਣਾਉਣ ’ਚ ਮਹੱਤਵਪੂਰਣ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਸਲੀਕੇ ਅਤੇ ਸੰਜਮ ਵਾਲੀ ਜ਼ਿੰਦਗੀ ਜਿਉਣ ਦੀ ਸਲਾਹ ਦਿੱਤੀ। ਉਨ੍ਹਾਂ ਵਿਦਿਆਰਥਣਾਂ ਨੂੰ ਜੀਵਨ ’ਚ ਅਗਲੇ ਪੜਾਅ ਲਈ ਸਟੱਡੀ ਸਬੰਧੀ ਸਹੀ ਚੋਣ ਕਰਨ ਬਾਰੇ ਵੀ ਮਾਰਗਦਰਸ਼ਕ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News