ਬਸਪਾ ਨੇ ਅਕਾਲੀ ਦਲ ਨੂੰ ਕਿਹਾ ਬਾਏ ਬਾਏ ! ਲੋਕ ਸਭਾ ਦੀਆਂ ਇੱਕਲਿਆ ਚੋਣਾਂ ਲੜਨ ਦਾ ਕੀਤਾ ਐਲਾਨ

4677676
Total views : 5510777

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

 ਬਹੁਜਨ ਸਮਾਜ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਬਸਪਾ ਇਕੱਲੇ ਹੀ ਚੋਣ ਲੜੇਗੀ। ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਹੋਈ , ਜਿਸ ਵਿੱਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਦੀ ਕਮੇਟੀ ਦੇ ਜ਼ਿੰਮੇਵਾਰ ਆਗੂ ਹਾਜ਼ਰ ਹੋਏ। ਸੂਬਾ ਕਮੇਟੀ ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਸੂਬੇ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵਿਸ਼ੇਸ਼ ਤੌਰ ਉਤੇ ਪਹੁੰਚੇ।

ਚਾਰ ਘੰਟੇ ਲੰਬੀ ਚੱਲੀ ਮੈਰਾਥਨ ਮੰਥਨ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਦੀ ਲਗਾਤਾਰ ਅਣਦੇਖੀ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ਰਹੀ ਹੈ।

ਭਾਰਤੀ ਜਨਤਾ ਪਾਰਟੀ ਜੋ ਕਿ ਦਲਿਤਾਂ, ਪਛੜਿਆਂ, ਘੱਟ ਗਿਣਤੀਆਂ, ਕਿਸਾਨਾਂ ਨੂੰ ਕੁਚਲਣ ਦੀ ਗੈਰ ਸੰਵਿਧਾਨਕ ਨੀਤੀਆਂ ਬਣਾਉਂਦੇ ਹੋਏ ਭਾਰਤੀ ਸੰਵਿਧਾਨ ਨੂੰ ਬਦਲਣ ਲਈ ਕੰਮ ਕਰ ਰਹੀ ਹੈ। ਬਹੁਜਨ ਸਮਾਜ ਪਾਰਟੀ ਕਦੇ ਵੀ ਭਾਰਤੀ  ਜਨਤਾ ਪਾਰਟੀ ਨਾਲ ਗੱਠਜੋੜ ਨਹੀਂ ਕਰ ਸਕਦੀ, ਕਿਉਂਕਿ ਭਾਜਪਾ ਜਿੱਥੇ ਭਾਰਤ ਦੇ ਸੰਵਿਧਾਨ ਨੂੰ ਬਦਲਣ ਲਈ ਕੰਮ ਕਰ ਰਹੀ ਹੈ ਉਥੇ ਪੰਜਾਬ ਨਾਲ ਪੰਥਕ ਮੁੱਦਿਆਂ, ਕਿਸਾਨ ਮੁੱਦਿਆਂ ਬੰਦੀ ਸਿੰਘਾਂ ਦੇ ਮੁੱਦੇ, ਭਾਰਤੀ ਸੰਵਿਧਾਨ ਨੂੰ ਬਦਲਣਾ ਮੁੱਖ ਮੁੱਦਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News