ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮੱਜਵਿੰਡ ’ਚ ਸੱਚਰ ਨੇ ਕੀਤੇ ਜੇਤੂਆਂ ਨੂੰ ਇਨਾਮ ਤਕਸੀਮ

4674280
Total views : 5505362

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮੱਜਵਿੰਡ ਗੋਪਾਲਪੁਰ ਵਿੱਚ ਅੱਜ ਪ੍ਰੀ ਪ੍ਰਾਇਮਰੀ ਵਿੰਗ ਦੇ ਬੱਚਿਆਂ ਦੀਆਂ ਦੋ ਦਿਨ ਖੇਡਾਂ ਕਰਵਾਈਆਂ ਗਈਆਂ ਜਿਸ ਦਾ ਅਗਾਜ ਸ਼ਬਦ ਗਾਇਨ ਕਰਕੇ ਕੀਤਾ ਗਿਆ ਤੇ ਜੇਤੂਆਂ ਨੂੰ ਇਨਾਮ ਭਗਵੰਤਪਾਲ ਸਿੰਘ ਸੱਚਰ ਮੈਂਬਰ ਚੀਫ ਖਾਲਸਾ ਦੀਵਾਨ ਤੇ ਮੈਂਬਰ ਇੰਚਾਰਜ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮਜਵਿੰਡ ਵੱਲੋ ਤਕਸੀਮ ਕੀਤੇ ਗਏ। ਮੈਡਮ ਪਰਮਜੀਤ ਕੌਰ ਪ੍ਰਿੰਸੀਪਲ ਵੱਲੋਂ ਬੱਚਿਆਂ ਦੇ ਵੱਡੀ ਗਿਣਤੀ ਵਿੱਚ ਆਏ ਮਾਪਿਆਂ ਨੂੰ ਜੀ ਆਇਆਂ ਕਿਹਾ ਗਿਆ।

ਬੱਚੇ ਪੜਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਧਿਆਨ ਦੇਣ : ਸੱਚਰ

ਇਸ ਉਪਰੰਤ ਭਗਵੰਤਪਾਲ ਸਿੰਘ ਸੱਚਰ ਨੇ ਇਨਾਮ ਦੇਣ ਉਪਰੰਤ ਬੋਲਦਿਆਂ ਕਿਹਾ ਕਿ ਪੜਾਈ ਦੇ ਨਾਲ ਨਾਲ ਬੱਚਿਆਂ ਨੂੰ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਜਿੱਥੇ ਇਸ ਨਾਲ ਸਰੀਰ ਰਿਸ਼ਟ ਪੁਸ਼ਟ ਰਹਿੰਦਾ ਹੈ ਓਥੇ ਆਪਣੇ ਸਕੂਲ ਦੇ ਨਾਲ ਨਾਲ ਸੂਬੇ ਪੰਜਾਬ ਤੇ ਦੇਸ਼ ਦਾ ਨਾਮ ਰੋਸ਼ਨ ਕਰਨ ਦਾ ਵੀ ਮੌਕਾ ਮਿਲਦਾ ਹੈ। ਸੱਚਰ ਨੇ ਸਕੂਲ ਦੇ ਮਿਹਨਤੀ ਸਟਾਫ ਨੂੰ ਮੁਬਾਰਕਬਾਦ ਦੇਦਿਆਂ ਕਿਹਾ ਕਿ ਇਹ ਸਾਰਾ ਕੁਝ ਚੰਗੇ ਮਿਹਨਤੀ ਸਟਾਫ ਤੇ ਕੋਚ ਦੀ ਲਗਨ ਤੇ ਮਿਹਨਤ ਨਾਲ ਹੀ ਹੋ ਸਕਦਾ ਹੈ। ਓਹਨਾਂ ਕਿਹਾ ਕਿ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਟੀਮ ਬੱਚਿਆਂ ਦੀ ਚੰਗੀ ਪੜਾਈ, ਚੰਗੀ ਸਿਹਤ ਤੇ ਸਿੱਖੀ ਵਿੱਚ ਪਰਪੱਕ ਹੋਣ ਦੀ ਹਮੇਸ਼ਾਂ ਅਰਦਾਸ ਕਰਦੀ ਹੈ। ਸੱਚਰ ਨੇ ਸਕੂਲ ਦੇ ਮੈਂਬਰ ਇੰਚਾਰਜ ਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਵੱਲੋ ਵੀ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਗਿਆ। ਇਸ ਮੋਕੇ ਪ੍ਰਿੰਸੀਪਲ ਮੈਡਮ ਪਰਮਜੀਤ ਕੋਰ, ਚੀਫ ਖਾਲਸਾ ਦੀਵਾਨ ਦੇ ਮੈਂਬਰ ਜਗੀਰ ਸਿੰਘ, ਮੈਂਬਰ ਜਗਜੀਤ ਸਿੰਘ ਕੋਟਲਾ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।

Share this News