ਖਾਲਸਾ ਕਾਲਜ ਪਬਲਿਕ ਸਕੂਲ ’ਚ ਕਰਵਾਇਆ ਗਿਆ ਅਰਦਾਸ ਦਿਵਸ

4674246
Total views : 5505304

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਵਿਖੇ ਵਿਦਿਆਰਥੀਆਂ ਦੇ ਇਮਤਿਹਾਨਾਂ ਦੀ ਸਫਲਤਾ ਅਤੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਂਦਿਆ ਹੋਇਆ ਅਰਦਾਸ ਦਿਵਸ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਉਪ ਪ੍ਰਧਾਨ ਸ: ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਅਤੇ ਕੌਂਸਲ ਜੁਆਇੰਟ ਸਕੱਤਰ ਸ: ਸੰਤੋਖ ਸਿੰਘ ਸੇਠੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।
ਇਸ ਮੌਕੇ ਸ: ਕੱਥੂਨੰਗਲ ਅਤੇ ਸ: ਸੇਠੀ ਨੇ ਸਾਂਝੇ ਤੌਰ ’ਤੇ ਖ਼ਾਲਸਾ ਮੈਨੇਜ਼ਮੈਂਟ ਦੁਆਰਾ ਸਾਲਾਨਾ ਇਮਤਿਹਾਨਾਂ ਤੋ ਪਹਿਲਾਂ ਗੁਰੂ ਮਹਾਰਾਜ ਦੀ ਹਜ਼ੂਰੀ ਕੀਤੀ ਜਾਂਦੀ ਅਰਦਾਸ ਸਬੰਧੀ ਪ੍ਰੰਪਰਾ ਬਾਰੇ ਜਾਣੂ ਕਰਵਾਇਆ ਗਿਆ, ਉਥੇ ਉਨ੍ਹ੍ਹਾਂ ਹਾਜ਼ਰ ਵਿਦਿਆਰਥੀਆਂ ਦੇ ਮਾਤਾ‐ਪਿਤਾ ਨੂੰ ਆਪਣੇ ਬੱਚਿਆਂ ਦੀ ਰੁਚੀ ਮੁਤਾਬਕ ਪੜ੍ਹਾਈ ਅਤੇ ਖੇਡਾਂ ਨੂੰ ਅਪਨਾਉਣ ਸਬੰਧੀ ਸਹਿਯੋਗ ਦੇਣ ਦੀ ਗੱਲ ਕਹੀ। ਉਨ੍ਹਾਂ ਖ਼ਾਲਸਾ ਵਿੱਦਿਅਕ ਅਦਾਰਿਆਂ ਦੀਆਂ ਉਪਲਬੱਧੀਆਂ ਅਤੇ ਪੁਰਾਤਨ ਇਤਿਹਾਸ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਪ੍ਰੀਖਿਆ ’ਚ ਸ਼ਾਨਦਾਰ ਨੰਬਰ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਸਲਾਨਾ ਇਮਤਿਹਾਨਾਂ ਦੀ ਸਫ਼ਲਤਾ ਲਈ ਅਸ਼ੀਰਵਾਦ ਦਿੱਤਾ।

ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਦੁਆਰਾ ਗੁਰਮਤਿ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਪ੍ਰੀਖਿਆ ਅਤੇ ਸਮਾਜ ਪ੍ਰਤੀ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀ ਗੁਰਜਾਪ ਸਿੰਘ, ਸਾਥੀਆਂ ਅਤੇ ਅਧਿਆਪਕਾਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ।
ਇਸ ਮੌਕੇ ਸ: ਕੱਥੂਨੰਗਲ, ਸ: ਸੇਠੀ ਨੇ ਕੌਂਸਲ ਦੇ ਜੁਆਇੰਟ ਸਕੱਤਰ ਸ: ਗੁਰਪ੍ਰੀਤ ਸਿੰਘ ਗਿੱਲ ਅਤੇ ਪ੍ਰਿੰ: ਸ: ਅਮਰਜੀਤ ਸਿੰਘ ਗਿੱਲ ਨਾਲ ਮਿਲ ਕੇ ਰਸਭਿੰਨਾ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਸਕੂਲ ਦਿਨ ਦੁਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ। ਇਸ ਮੌਕੇ ਸ: ਗਿੱਲ ਨੇ ਸਕੂਲ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਅਤੇ ਖੇਡਾਂ ਦੇ ਖੇਤਰ ’ਚ ਮਾਰੀਆ ਮੱਲ੍ਹਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰਿੰ: ਸ: ਗਿੱਲ ਨੇ ਆਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ।  
ਇਸ ਮੌਕੇ ਕੌਂਸਲ ਦੇ ਮੈਂਬਰ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਸ: ਤੇਜਿੰਦਰਪਾਲ ਸਿੰਘ ਸੰਧੂ, ਪ੍ਰੋ. ਅਮਰੀਕ ਸਿੰਘ, ਸ: ਨਰਵਿੰਦਰ ਸਿੰਘ, ਨਵਜੋਤ ਕੌਰ, ਅਵਨੀਤ ਕੌਰ, ਪਰਮਿੰਦਰ ਕੌਰ, ਪਵਨਦੀਪ, ਪਲਵਿੰਦਰ ਸਿੰਘ, ਵਿਸ਼ਾਲ, ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News