Total views : 5512174
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜਲੰਧਰ/ਬੀ.ਐਨ.ਈ ਬਿਊਰੋ
ਕੇਂਦਰੀ ਜਾਂਚ ਬਿਊਰੋ ਨੇ ਇਕ ਸ਼ਿਕਾਇਤ ’ਤੇ ਪਾਸਪੋਰਟ ਜਾਰੀ ਕਰਨ ਨਾਲ ਸੰਬੰਧਿਤ ਰਿਸ਼ਵਤ ਦੇ ਮਾਮਲੇ ਵਿਚ ਖੇਤਰੀ ਪਾਸਪੋਰਟ ਦਫ਼ਤਰ, ਜਲੰਧਰ ਦੇ ਤਿੰਨ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਇਕ ਖੇਤਰੀ ਪਾਸਪੋਰਟ ਅਫ਼ਸਰ (ਆਰ.ਪੀ.ਓ.) ਅਤੇ ਦੋ ਸਹਾਇਕ ਪਾਸਪੋਰਟ ਅਫ਼ਸਰ (ਏਪੀਓ) ਸ਼ਾਮਿਲ ਹਨ। ਸੀ.ਬੀ.ਆਈ. ਨੇ ਇਕ ਸ਼ਿਕਾਇਤ ’ਤੇ ਖੇਤਰੀ ਪਾਸਪੋਰਟ ਦਫ਼ਤਰ, ਜਲੰਧਰ ਦੇ ਇਕ ਸਹਾਇਕ ਪਾਸਪੋਰਟ ਅਧਿਕਾਰੀ ਵਿਰੁੱਧ ਕੇਸ ਦਰਜ ਕੀਤਾ ਹੈ।
ਲਗਭਗ 20 ਲੱਖ ਰੁਪਏ ਦੀ ਨਕਦੀ (ਲਗਭਗ) ਅਤੇ ਅਪਰਾਧਕ ਦਸਤਾਵੇਜ਼ ਕੀਤੇ ਗਏ ਜ਼ਬਤ
ਦੋਸ਼ ਸੀ ਕਿ ਸ਼ਿਕਾਇਤਕਰਤਾ ਨੇ ਆਪਣੀ ਪੋਤੀ ਅਤੇ ਪੋਤੇ ਦੇ ਸੰਬੰਧ ਵਿਚ ਨਵੇਂ ਪਾਸਪੋਰਟ ਲਈ ਅਪਲਾਈ ਕੀਤਾ ਸੀ। ਜਦੋਂ ਸ਼ਿਕਾਇਤਕਰਤਾ ਉਕਤ ਦੋ ਪਾਸਪੋਰਟਾਂ ਦੀ ਸਥਿਤੀ ਦੀ ਜਾਂਚ ਕਰਨ ਲਈ ਦੋਸ਼ੀ ਏ.ਪੀ.ਓ ਨੂੰ ਮਿਲਿਆ ਤਾਂ ਦੋਸ਼ੀ ਨੇ ਕਥਿਤ ਤੌਰ ’ਤੇ ਪਾਸਪੋਰਟ ਜਾਰੀ ਕਰਨ ਬਦਲੇ 25,000/- ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਰਿਸ਼ਵਤ ਦੀ ਰਕਮ ਆਰ.ਪੀ.ਓ. ਅਤੇ ਇਕ ਹੋਰ ਏ.ਪੀ.ਓ. ਦੇ ਨਿਰਦੇਸ਼ਾਂ ’ਤੇ ਸਵੀਕਾਰ ਕੀਤੀ ਗਈ ਸੀ ਅਤੇ ਇਹ ਉਨ੍ਹਾਂ ਵਿਚਕਾਰ ਸਾਂਝੀ ਕੀਤੀ ਗਈ ਸੀ। ਸੀ.ਬੀ.ਆਈ. ਨੇ ਮੁਲਜ਼ਮ ਏ.ਪੀ.ਓ. ਨੂੰ 25,000/- ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਦੇ ਆਰ.ਪੀ.ਓ. ਅਤੇ ਇਕ ਹੋਰ ਏ.ਪੀ.ਓ. ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਦੇ ਰਿਹਾਇਸ਼ੀ ਸਥਾਨਾਂ ਅਤੇ ਦਫ਼ਤਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਹੁਣ ਤੱਕ ਲਗਭਗ 20 ਲੱਖ ਰੁਪਏ ਦੀ ਨਕਦੀ (ਲਗਭਗ) ਅਤੇ ਅਪਰਾਧਕ ਦਸਤਾਵੇਜ਼ ਜ਼ਬਤ ਕੀਤੇ ਗਏ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ।