ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ ਗ੍ਰੰਥੀ ਪਤੀ ਨੇ ਪਤਨੀ ਦਾ ਕੀਤਾ ਕਤਲ

4677068
Total views : 5509589

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਲੁਧਿਆਣਾ/ਬੀ.ਐਨ.ਈ ਬਿਊਰੋ 

ਲੁਧਿਆਣਾ ਦੇ ਨਿਊ ਜਨਤਾ ਨਗਰ ਵਿਚ ਇਕ ਪਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ। ਪਤੀ ਨੇ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਅਤੇ ਜਦੋਂ ਪਤਨੀ ਨੇ ਵਿਰੋਧ ਕੀਤਾ ਤਾਂ ਉਸ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਮਰਨ ਵਾਲੀ ਔਰਤ ਦਾ ਨਾਂ ਮਨਪ੍ਰੀਤ ਕੌਰ ਹੈ। ਮਨਪ੍ਰੀਤ ਆਪਣੇ ਪਿੱਛੇ ਤਿੰਨ ਧੀਆਂ ਛੱਡ ਗਈ।

ਮ੍ਰਿਤਕ ਮਨਪ੍ਰੀਤ ਦਾ ਪਤੀ ਕੁਲਦੀਪ ਸਿੰਘ ਸ੍ਰੀ ਗੁਰੂ ਨਾਨਕ ਪ੍ਰਕਾਸ਼ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਸਿੰਘ ਹੈ। ਕੁਲਦੀਪ ਦੇ ਵਿਆਹ ਨੂੰ ਕਰੀਬ 15 ਸਾਲ ਹੋ ਗਏ ਹਨ। ਪਤੀ-ਪਤਨੀ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਦੇ ਹੀ ਇੱਕ ਕਮਰੇ ਵਿੱਚ ਰਹਿ ਰਹੇ ਹਨ। ਜਾਣਕਾਰੀ ਦਿੰਦੇ ਹੋਏ ਐੱਸਐੱਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਨਿਊ ਜਨਤਾ ਨਗਰ ਵਿੱਚ ਪਤੀ-ਪਤਨੀ ਵਿੱਚ ਝਗੜਾ ਹੋ ਗਿਆ ਹੈ।

ਔਰਤ ਦੀ ਹਾਲਤ ਨਾਜ਼ੁਕ ਹੋਣ ਕਾਰਨ ਮੁਲਜ਼ਮ ਕੁਲਦੀਪ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁਲਜ਼ਮ ਪਤੀ ਕੁਲਦੀਪ ਸਿੰਘ ਮੌਕੇ ਤੋਂ ਫਰਾਰ ਹੈ। ਕੁਲਦੀਪ ਅਕਸਰ ਮਨਪ੍ਰੀਤ ‘ਤੇ ਸ਼ੱਕ ਕਰਦਾ ਸੀ। ਉਸ ਨੂੰ ਸ਼ੱਕ ਸੀ ਕਿ ਮਨਪ੍ਰੀਤ ਦੇ ਕਿਸੇ ਨਾਲ ਨਾਜਾਇਜ਼ ਸਬੰਧ ਹਨ। ਇਸ ਕਾਰਨ ਦੋਵਾਂ ਵਿਚਾਲੇ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਕੁਲਦੀਪ ਨੇ ਬੀਤੀ ਰਾਤ ਮਨਪ੍ਰੀਤ ਦੀ ਕਾਫੀ ਕੁੱਟਮਾਰ ਕੀਤੀ। ਉਸ ਦੀ ਗਰਦਨ ‘ਤੇ ਹਮਲੇ ਦੇ ਨਿਸ਼ਾਨ ਹਨ।ਖਬਰ ਨੂੰ ਵੱਧ ਤੋ ਵੱਧ ਤੋ ਅੱਗੇ ਸ਼ੇਅਰ ਕਰੋ

Share this News