ਸੀ.ਆਈ.ਏ ਸਟਾਫ-2 ਨੇ ਹੈਰੋਇਨ, ਦੋ ਪਿਸਤੌਲਾ ਤੇ ਡਰੱਗ ਮਨੀ ਸਮੇਤ ਇਕ ਨਸ਼ਾ ਤਸਕਰ ਕੀਤਾ ਕਾਬੂ

4676840
Total views : 5509267

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਾੜੇ ਅਨਸਰਾਂ ਦੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਸੀ.ਆਈ.ਏ ਸਟਾਫ-2, ਗੁਰੂ ਕੀ ਵਡਾਲੀ,ਅੰਮ੍ਰਿਤਸਰ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ 02 ਪਿਸਤੌਲਾਂ ਸਮੇਤ 03 ਜਿੰਦਾ ਰੋਂਦ, .32 ਬੋਰ, 200 ਗ੍ਰਾਮ ਹੈਰੋਇਨ, 30,500/-ਰੁਪਏ (ਡਰੱਗ ਮਨੀ) ਅਤੇ 01 ਕਾਰ ਮਾਰੂਤੀ ਸਵਿੱਫਟ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ।

ਇਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੀ ਨਵਜੋਤ ਸਿੰਘ, ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਜਸਪਾਲ ਸਿੰਘ ਉਰਫ਼ ਪ੍ਰਿੰਸ ਵਾਸੀ ਗਲੀ ਨੰਬਰ 02 ਗੁਰੂ ਰਾਮ ਦਾਸ ਕਲੋਨੀ, ਨਰਾਇਣਗੜ੍ਹ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ । ਗ੍ਰਿਫ਼ਤਾਰ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ ਤੇ ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਦੀ ਉਮਰ 23 ਸਾਲ ਦੇ ਕਰੀਬ ਹੈ। ਅਤੇ ਇਹ ਯੂਪੀ ਤੋਂ ਨਾਜਾਇਜ਼ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਦਾ ਕੰਮ ਕਰਦਾ ਸੀ ਇਸ ਦਾ ਇੱਕ ਹੋਰ ਸਾਥੀ ਹੈ ਜਿਸਦੀ ਭਾਲ ਦੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਉਸ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਦੇ ਖਿਲਾਫ ਪਹਿਲਾਂ ਵੀ ਮਾਮਲਾ ਦਰਜ ਹੈ।

ਇਸ ਸਮੇ ਸ੍ਰੀ ਕੁਲਦੀਪ ਸਿੰਘ ਏ.ਸੀ.ਪੀ, ਇੰਨਵੈਸਟੀਗੇਸ਼ਨ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਰਾਜੇਸ਼ ਕੁਮਾਰ, ਇੰਚਾਂਰਜ਼ ਸੀ.ਆਈ.ਏ ਸਟਾਫ-2, ਗੁਰੂ ਕੀ ਵਡਾਲੀ,ਐਸ.ਆਈ ਬਲਵਿੰਦਰ ਸਿੰਘ ਵੀ ਹਾਜਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ 

 

Share this News