ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਸੰਧੂ ਦੇ ਕਾਰਜਕਾਲ ‘ਚ ਵਾਧਾ ਮਿਲਣ ‘ਤੇ ਯੂਨੀਵਰਸਿਟੀ ਦੀਆਂ ਐਸੋਸੀਏਸ਼ਨਾਂ ਵੱਲੋਂ ਵਧਾਈਆਂ

4676838
Total views : 5509264

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਉਪਿੰਦਰਜੀਤ ਸਿੰਘ 

ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਕਾਰਵਾਈ ਕਰਦਿਆਂ ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਪ੍ਰੋਫ਼ੈਸਰ ਡਾ. ਜਸਪਾਲ ਸਿੰਘ ਸੰਧੂ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਕਾਰਜਕਾਲ ਵਿੱਚ ਹੋਰ ਛੇ ਮਹੀਨੇ ਦਾ ਵਾਧਾ ਕਰਨ ਅੱਜ ਸੋਮਵਾਰ ਵੀ ਸਾਰਾ ਦਿਨ ਯੂਨੀਵਰਸਿਟੀ ਦੇ ਭਾਈਚਾਰੇ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਰਿਹਾ ।ਯੂਨੀਵਰਸਿਟੀ ਦੀ ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਅਤੇ ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਹਰਦੀਪ ਸਿੰਘ ਨਾਗਰਾ ਨੇ ਦੋਵਾਂ ਐਸੋਸੀਏਸ਼ਨਾਂ ਦੇ ਵੱਖ-ਵੱਖ ਅਹੁਦੇਦਾਰਾਂ ਨਾਲ ਮਿਲ ਕੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਖੁਸ਼ੀ ਵਿਚ ਉਨ੍ਹਾਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ ।

ਸ੍ਰ ਨਾਗਰਾ ਅਤੇ ਮਨਪ੍ਰੀਤ ਸਿੰਘ ਨੇ ਕਿਹਾ ਕਿ ਡਾ. ਸੰਧੂ ਦੇ ਕ‍ਾਰਜਕਾਲ ਵਿਚ ਵਾਧਾ ਕਰਨ ‘ਤੇ ਯੂਨੀਵਰਸਿਟੀ ਦੇ ਭਾਈਚਾਰੇ ਵਿਚ ਪੂਰੀ ਖੁਸ਼ੀ ਹੈ ਅਤੇ ਇਸ ਚੁਫੇਰਿਓ ਸ਼ਾਲਾਘਾ ਹੋ ਰਹੀ ਹੈ। ਇਸ ਨਾਲ ਸੂਬੇ ਵਿਚ ਉੱਚ ਅਹੁਦਿਆਂ ਤੇ ਕਾਰਜ ਕਰ ਰਹੇ ਉੱਚ ਅਧਿਕਾਰੀਆਂ ਦਾ ਮਨੋਬੱਲ ਵਧੇਗਾ ਅਤੇ ਉਹ ਸੂਬੇ ਦੇ ਵਿਕਾਸ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ । ਸ੍ਰ ਨਾਗਰਾ ਨੇ ਕਿਹਾ ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਸਰਵੇ ਏਜੰਸੀਆਂ ਵੱਲੋਂ ਯੂਨੀਵਰਸਿਟੀ ਨੂੰ ਜੋ ਉੱਚੇ ਦਰਜੇ ਦੇ ਕੇ ਨਿਵਾਜਿਆ ਗਿਆ ਹੈ ,ਇਸ ਸੱਭ ਦੇ ਪਿੱਛੇ ਉਨ੍ਹਾਂ ਦੀ ਮਿਹਨਤ ਹੀ ਬੋਲਦੀ ਹੈ।

ਸ੍ਰ ਨਾਗਰਾ ਨੇ ਅੱਗੇ ਕਿਹਾ ਕਿ 2017 ਵਿਚ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਸਨ ।ਉਨ੍ਹਾਂ ਵੱਲੋਂ ਯੂਨੀਵਰਸਿਟੀ ਨੂੰ ਬੁਲੰਦੀਆਂ ‘ਤੇ ਲੈ ਕੇ ਜਾਣ ਕਰਕੇ ਹੀ ਉਨ੍ਹਾਂ ਦੇ ਕਾਰਜਕਾਲ ਵਿਚ ਵਾਧਾ ਹੁੰਦਾ ਆ ਰਿਹਾ ਹੈ। ਉਨ੍ਹਾਂ ਦੇ 2017 ਤੋਂ ਹੁਣ ਤੱਕ ਦੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ “ਸ਼੍ਰੇਣੀ ਇੱਕ” ਦਾ ਦਰਜਾ ਦਿੱਤਾ ਹੈ।ਹ‍ਾਲ ਵਿਚ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਡਾਂ ਦੀ ਵਕਾਰੀ ਮਾਕਾ ਟਰਾਫ਼ੀ 25 ਵੀਂ ਵਾਰ ਪ੍ਰਾਪਤ ਕੀਤੀ ਹੈ।ਡਾ. ਸੰਧੂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਸਕੱਤਰ ਵੀ ਰਹੇ ਅਤੇ ਉਹ ਸਪੋਰਟਸ ਮੈਡੀਸਨ ਅਤੇ ਫਿਜ਼ੀਓਥੈਰੇਪੀ ਵਿਭਾਗ ਵਿੱਚ ਪ੍ਰੋਫੈਸਰ ਰਹੇ।

ਸਪੋਰਟਸ ਮੈਡੀਸਨ ਵਿਭਾਗ ਦੇ ਉਹ ਪਹਿਲੇ ਮੁੱਖੀ ਸਨ । ਇਸ ਵਿਭਾਗ ਵੱਲ ਵੇਖ ਕੇ ਹੁਣ ਦੇਸ਼ ਦੀਆਂ ਹੋਰ ਯੂਨੀਵਰਸਿਟੀਆਂ ਵੀ ਇਸ ਵਿਭਾਗ ਦੀ ਤਰਜ ਤੇ ਆਪਣੀਆਂ ਯੂਨੀਵਰਸਿਟੀਆਂ ਵਿਚ ਵਿਭਾਗ ਖੋਲ ਰਹੇ ਹਨ। ਉਨ੍ਹਾਂ ਦੇ ਕਾਰਜਕਾਲ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਦਰਜ ਕਰਵਾਉਣ ਕਰਕੇ ਹੀ ਉਨ੍ਹਾਂ ਦੇ ਕਾਰਜਕਾਲ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਯੂਨੀਵਰਸਿਟੀ ਦੇ ਸਾਰੇ ਭਾਈਚਾਰੇ ਵਿਚ ਉਨ੍ਹਾਂ ਦੇ ਕ‍ਾਰਜਕਾਲ ਵਿਚ ਕੀਤੇ ਵਾਧੇ ਨੂੰ ਪੰਜਾਬ ਸਰਕਾਰ ਦੇ ਸਕਾਰਾਤਮਕ ਫੈਸਲੇ ਵੱਜੋਂ ਲਿਆ ਜਾ ਰਿਹਾ ਹੈ ।
ਕੈਪਸ਼ਨ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਡਾ ਜਸਪਾਲ ਸਿੰਘ ਸੰਧੂ ਨੂੰ ਵਧਾਈਆਂ ਦੇਣ ਸਮੇਂ ਐਸੋਸੀਏਸ਼ਨਾਂ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ , ਮਨਪ੍ਰੀਤ ਸਿੰਘ ਅਤੇ ਹੋਰ ਅਹੁਦੇਦਾਰ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News