ਪੰਜਾਬ ਸਰਕਾਰ ਦੀ ਪਹਿਲਕਦਮੀ ਨੇ ਖ਼ਜ਼ਾਨਾ ਭਰਿਆ! ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਚ ਜਨਵਰੀ ਮਹੀਨੇ ਚ ਹੋਇਆ16 ਫੀਸਦੀ ਵਾਧਾ

4676836
Total views : 5509262

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਵੀ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ‘ਤੇ ਦਰਜ ਕਰਵਾ ਸਕਦੇ ਹਨ।

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ  ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਕਿਹਾ ਕਿ ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ। ਜਨਵਰੀ 2023 ਵਿਚ ਇਹ ਆਮਦਨ 321.96 ਕਰੋੜ ਰੁਪਏ ਸੀ।

ਜੇਕਰ ਕੋਈ  ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਤੁਰੰਤ ਰਿਪੋਰਟ ਕੀਤੀ ਜਾਵੇ

 

ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ  ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਕੋਈ ਰਿਪੋਰਟ  ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ 

 

Share this News