Total views : 5509261
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਮੋਗਾ/ਬੀ.ਐਨ.ਈ ਬਿਊਰੋ
ਮੋਗਾ ਪੁਲਿਸ ਨੇ ਜਿਲਾ ਤਰਨ ਤਾਰਨ ਦੇ ਰਹਿਣ ਵਾਲੇ ਪਿਉ-ਪੁੱਤਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੰਨਾ ਪਾਸੋ ਅਜੀਤਵਾਲ ਦੀ ਦਾਣਾ ਮੰਡੀ ਵਿੱਚ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਦੀ ਚੈਕਿੰਗ ਦੌਰਾਨ ਪਿਓ-ਪੁੱਤ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ।
ਥਾਣਾ ਅਜੀਤਵਾਲ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਰਮਨ ਕੁਮਾਰ ਨੇ ਦੱਸਿਆ ਕਿ ਲਗਾਤਾਰ ਨਾਕਾਬੰਦੀ ਕਰਕੇ ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸ ਦੇ ਸਿਲਸਿਲੇ ਵਿਚ ਅਜੀਤਵਾਲ ਦਾਣਾ ਮੰਡੀ ਵਿਚ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਬਿਨਾਂ ਨੰਬਰੀ ਮੋਟਰ ਸਾਈਕਲ ਨੂੰ ਰੋਕਿਆ ਗਿਆ।ਆਕਾਸ਼ ਦੀਪ ਸਿੰਘ ਪੁੱਤਰ ਬਾਜ ਸਿੰਘ ਅਤੇ ਬਾਜ ਸਿੰਘ ਪੁੱਤਰ ਵਾਪਾਰ ਸਿੰਘ ਪਿੰਡ ਪੰਡੋਰੀ ਜ਼ਿਲ੍ਹਾ ਤਰਨਤਾਰਨ ਦੀ ਤਲਾਸ਼ੀ ਲਈ ਗਈ। ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਅਜੀਤਵਾਲ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ