ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਦੂਸਰੇ ਦਿਨ ਵੀ ਰਹੇ ਜਾਰੀ

4676837
Total views : 5509263

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜੈਤੋ/ਰਘੂਨੰਦਨ ਪਰਾਸ਼ਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੇ ਅਹਿਮ ਦਿਹਾੜੇ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼ੁਰੂ ਹੋਏ ਸਮਾਗਮ ਅੱਜ ਦੂਜੇ ਦਿਨ ਵੀ ਜਾਰੀ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾ ਅਨੁਸਾਰ ਅੱਜ ਦਾ ਸਮਾਗਮ ਸਕੂਲ ਕਾਲਜ ਦੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ ਸੀ।ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚਲਦੇ ਗੁਰਮਤਿ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਪੁਰਾਤਨ ਕਲਾ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇੇ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਕਵਿਤਾ, ਕਵੀਸ਼ਰੀ, ਢਾਡੀ ਵਾਰਾਂ ਅਤੇ ਭਾਸ਼ਣ ਰਾਹੀਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਬਿਆਨ ਕੀਤਾ।

ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਕੇ ਭਰੀ ਹਾਜ਼ਰੀ

ਇਸ ਸਮੇਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਦਰਸਾਉਂਦੇ ਵੱਖ-ਵੱਖ ਚਿੱਤਰਾਂ ਦੀ ਲਗਾਈ ਗਈ ਪ੍ਰਦਰਸ਼ਨੀ ਪ੍ਰਤੀ ਵੀ ਸੰਗਤ ਨੇ ਖ਼ਾਸ ਰੁਚੀ ਦਿਖਾਈ। ਇਸ ਪ੍ਰਦਰਸ਼ਨੀ ਵਿਚ ਜਿਥੇ ਜੈਤੋ ਮੋਰਚੇ ਦੇ ਇਤਿਹਾਸ ਨੂੰ ਚਿੱਤਰਾਂ ਜਰੀਏ ਬਿਆਨ ਕੀਤਾ ਗਿਆ ਹੈ, ਉੱਥੇ ਗੁਰਦੁਆਰਾ ਸੁਧਾਰ ਲਹਿਰ ਨਾਲ ਸਬੰਧਤ ਚਿੱਤਰ ਵੀ ਲਗਾਏ ਗਏ ਹਨ। ਜੈਤੋ ਮੋਰਚੇ ਦੀ ਸ਼ਤਾਬਦੀ ਨੂੰ ਸਮਰਪਿਤ ਅੱਜ ਵਿਸ਼ੇਸ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੈਡੀਕਲ ਕੈਂਪ ਵੀ ਲਗਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦਾ ਮੁੱਖ ਸਮਾਗਮ ਭਲਕੇ 21 ਫ਼ਰਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਜੈਤੋ ਵਿਖੇ ਸਵੇਰੇ 10:00 ਵਜੇ ਆਰੰਭ ਹੋਵੇਗਾ, ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਅਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰਬਾਣੀ ਗੁਰ-ਇਤਿਹਾਸ ਨਾਲ ਜੋੜਨਗੇ। ਇਸ ਮੌਕੇ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸੰਗਤ ਨੂੰ ਸੰਬੋਧਨ ਹੋਣਗੀਆਂ।ਇਸ ਮੌਕੇ ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਨਵਤੇਜ ਸਿੰਘ ਕਾਉਣੀ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਇਤਿਹਾਸਕਾਰ ਸ. ਹਰਵਿੰਦਰ ਸਿੰਘ ਖਾਲਸਾ, ਸਕੱਤਰ ਵਿਦਿਆ ਸ. ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਸੁਖਬੀਰ ਸਿੰਘ, ਡਾ. ਚਮਕੌਰ ਸਿੰਘ, ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਸ. ਰਵਿੰਦਰ ਸਿੰਘ, ਇੰਚਾਰਜ ਬੀਬੀ ਅਮਰਜੀਤ ਕੌਰ, ਸ. ਕਰਤਾਰ ਸਿੰਘ, ਸ. ਗੁਰਦੀਪ ਸਿੰਘ, ਸ. ਕਾਰਜ ਸਿੰਘ, ਸ. ਗੁਰਪ੍ਰਤਾਪ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਮੈਨੇਜਰ ਸ. ਸੁਖਰਾਜ ਸਿੰਘ, ਸ. ਜਰਨੈਲ ਸਿੰਘ, ਸ. ਰੇਸ਼ਮ ਸਿੰਘ, ਸ. ਧਰਮਿੰਦਰ ਸਿੰਘ, ਸ. ਸੁਮੇਰ ਸਿੰਘ, ਸ. ਲਖਵਿੰਦਰ ਸਿੰਘ, ਬਾਬਾ ਮਹੀਪ ਸਿੰਘ ਸ੍ਰੀ ਮੁਕਤਸਰ ਸਾਹਿਬ, ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।

ਜੈਤੋ ਮੋਰਚੇ ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਨੈਸ਼ਨਲ ਗਤਕਾ ਮੁਕਾਬਲੇ

ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਨੈਸ਼ਨਲ ਗਤਕਾ ਮੁਕਾਬਲੇ ਵੀ ਕਰਵਾਏ ਗਏ। ਲੜਕਿਆਂ ਦੇ ਟੀਮ ਫਾਈਟ ਮੁਕਾਬਲੇ ਵਿਚ ਸ਼੍ਰੋਮਣੀ ਕਮੇਟੀ ਦੀ ਗਤਕਾ ਟੀਮ, ਹਰਿਆਣਾ, ਚੰਡੀਗੜ੍ਹ, ਜੰਮੂ, ਪੰਜਾਬ ਦੀਆਂ ਟੀਮਾਂ ਵਿਚ ਮੁਕਾਬਲਾ ਹੋਇਆ। ਇਸੇ ਤਰ੍ਹਾਂ ਲੜਕੀਆਂ ਦੇ ਵਿਅਕਤੀਗਤ ਗਤਕਾ ਮੁਕਾਬਲੇ ਵਿਚ ਸ਼੍ਰੋਮਣੀ ਕਮੇਟੀ ਪੰਜਾਬ, ਹਰਿਆਣਾ ਅਤੇ ਜੰਮੂ ਦੀਆਂ ਟੀਮਾਂ ਵਿਚ ਮੁਕਾਬਲੇ ਹੋਏ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਵਿੰਦਰ ਸਿੰਘ ਖਾਲਸਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਬਿਜੈ ਸਿੰਘ ਨੇ ਗਤਕਾ ਟੀਮਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਿੱਖ ਨੌਜੁਆਨਾਂ ਅੰਦਰ ਸਿੱਖ ਸ਼ਸਤਰ ਕਲਾ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ ਸਮੇਂ ਗਤਕਾ ਮੁਕਾਬਲੇ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸ਼ਸ਼ਤਰ ਕਲਾ ਜਿਥੇ ਮਨੁੱਖ ਦੀ ਆਤਮ ਰੱਖਿਆ ਲਈ ਸਹਾਈ ਹੁੰਦੀ ਹੈ, ਉਥੇ ਹੀ ਸਰੀਰਕ ਤੰਦਰੁਸਤੀ ਲਈ ਵੀ ਲਾਹੇਵੰਦ ਹੈ। ਉਨ੍ਹਾਂ ਨੌਜੁਆਨੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਦੀ ਅਪੀਲ ਵੀ ਕੀਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News